BTV BROADCASTING

ਮਾਲਦੀਵ ਸਰਕਾਰ ਨੇ ਤਣਾਅ ਵਧਣ ਦੇ ਡਰੋਂ ਭਾਰਤ ਨੂੰ ਆਪਣੀਆਂ ਫੌਜਾਂ ਵਾਪਸ ਬੁਲਾਉਣ ਲਈ ਕਿਹਾ

ਮਾਲਦੀਵ ਸਰਕਾਰ ਨੇ ਤਣਾਅ ਵਧਣ ਦੇ ਡਰੋਂ ਭਾਰਤ ਨੂੰ ਆਪਣੀਆਂ ਫੌਜਾਂ ਵਾਪਸ ਬੁਲਾਉਣ ਲਈ ਕਿਹਾ

15 ਜਨਵਰੀ 2024: ਮਾਲਦੀਵ ਦੇ ਰਾਸ਼ਟਰਪਤੀ ਮੁਹੰਮਦ ਮੁਈਜ਼ੂ ਨੇ ਅਧਿਕਾਰਤ ਤੌਰ ‘ਤੇ ਭਾਰਤ ਨੂੰ ਆਪਣੀਆਂ ਫੌਜਾਂ ਨੂੰ ਵਾਪਸ ਬੁਲਾਉਣ ਲਈ 15 ਮਾਰਚ ਤੱਕ ਦਾ ਸਮਾਂ ਦਿੱਤਾ ਹੈ। ਮਾਲਦੀਵ ਦੇ ਰਾਸ਼ਟਰਪਤੀ ਦਫਤਰ ਦੇ ਬੁਲਾਰੇ ਅਬਦੁੱਲਾ ਨਜ਼ੀਮ ਇਬਰਾਹਿਮ ਨੇ ਐਤਵਾਰ ਨੂੰ ਮੀਡੀਆ ਨਾਲ ਗੱਲਬਾਤ ਕਰਦੇ ਹੋਏ ਇਹ ਜਾਣਕਾਰੀ ਦਿੱਤੀ। ਉਨ੍ਹਾਂ ਕਿਹਾ- ਭਾਰਤੀ ਸੈਨਿਕ ਮਾਲਦੀਵ ਵਿੱਚ ਨਹੀਂ ਰਹਿ ਸਕਦੇ। ਇਹ ਰਾਸ਼ਟਰਪਤੀ ਮੁਈਜ਼ੂ ਅਤੇ ਉਸਦੀ ਸਰਕਾਰ ਦੀ ਨੀਤੀ ਹੈ।

ਮਾਲਦੀਵ ਮੀਡੀਆ ਨੇ ਉਥੋਂ ਦੀ ਸਰਕਾਰ ਦੇ ਹਵਾਲੇ ਨਾਲ ਕਿਹਾ ਕਿ ਇਸ ਸਮੇਂ ਮਾਲਦੀਵ ‘ਚ 88 ਭਾਰਤੀ ਫੌਜੀ ਮੌਜੂਦ ਹਨ। ਦੋਵਾਂ ਦੇਸ਼ਾਂ ਵਿਚਾਲੇ ਫੌਜਾਂ ਦੀ ਵਾਪਸੀ ਨੂੰ ਲੈ ਕੇ ਚਰਚਾ ਕਰਨ ਲਈ ਉੱਚ ਪੱਧਰੀ ਕਮੇਟੀ ਬਣਾਈ ਗਈ ਹੈ। ਇਸ ਕਮੇਟੀ ਨੇ ਐਤਵਾਰ ਨੂੰ ਮਾਲਦੀਵ ਦੇ ਵਿਦੇਸ਼ ਮੰਤਰਾਲੇ ਨਾਲ ਆਪਣੀ ਪਹਿਲੀ ਬੈਠਕ ਕੀਤੀ। ਇਸ ਮੀਟਿੰਗ ਵਿੱਚ ਭਾਰਤ ਦੇ ਹਾਈ ਕਮਿਸ਼ਨਰ ਮੁਨੂ ਮਹਾਵਰ ਵੀ ਮੌਜੂਦ ਸਨ।

Related Articles

Leave a Reply