ਓਲਡ ਰਾਜਿੰਦਰ ਨਗਰ ਸਥਿਤ ਕੋਚਿੰਗ ਸੈਂਟਰ ਰਾਓ ਆਈਏਐਸ ਸਟੱਡੀ ਸਰਕਲ ਦੀ ਬੇਸਮੈਂਟ ਵਿੱਚ ਪਾਣੀ ਵਿੱਚ ਡੁੱਬਣ ਕਾਰਨ ਤਿੰਨ ਵਿਦਿਆਰਥੀਆਂ ਦੀ ਮੌਤ ਦੇ ਮਾਮਲੇ ਵਿੱਚ ਗ੍ਰਿਫ਼ਤਾਰ ਛੇ ਵਿਅਕਤੀਆਂ ਨੂੰ ਅਦਾਲਤ ਨੇ 14 ਦਿਨਾਂ ਲਈ ਨਿਆਂਇਕ ਹਿਰਾਸਤ ਵਿੱਚ ਭੇਜ ਦਿੱਤਾ ਹੈ।
ਰਾਊਜ਼ ਐਵੇਨਿਊ ਅਦਾਲਤ ਦੇ ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨਿਸ਼ਾਂਤ ਗਰਗ ਨੇ ਕੋਚਿੰਗ ਸੈਂਟਰ ਦੇ ਸੀਈਓ ਅਭਿਸ਼ੇਕ ਗੁਪਤਾ, ਕੋਆਰਡੀਨੇਟਰ ਦੇਸ਼ਪਾਲ ਸਿੰਘ, ਬੇਸਮੈਂਟ ਦੇ ਚਾਰ ਸਹਿ-ਮਾਲਕ ਤਜਿੰਦਰ ਸਿੰਘ, ਹਰਵਿੰਦਰ ਸਿੰਘ, ਸਰਬਜੀਤ ਸਿੰਘ ਅਤੇ ਪਰਵਿੰਦਰ ਸਿੰਘ ਨੂੰ 18 ਸਤੰਬਰ ਤੱਕ ਹਿਰਾਸਤ ਵਿੱਚ ਭੇਜ ਦਿੱਤਾ ਹੈ।ਮੁਲਜ਼ਮਾਂ ਦੀ ਚਾਰ ਦਿਨ ਦੀ ਸੀਬੀਆਈ ਹਿਰਾਸਤ ਦੀ ਮਿਆਦ ਖ਼ਤਮ ਹੋਣ ਤੋਂ ਬਾਅਦ ਸੀਬੀਆਈ ਨੇ ਇਨ੍ਹਾਂ ਸਾਰਿਆਂ ਨੂੰ ਅਦਾਲਤ ਵਿੱਚ ਪੇਸ਼ ਕੀਤਾ ਅਤੇ ਉਨ੍ਹਾਂ ਨੂੰ ਨਿਆਂਇਕ ਹਿਰਾਸਤ ਵਿੱਚ ਭੇਜਣ ਦੀ ਬੇਨਤੀ ਕੀਤੀ। ਜਾਂਚ ਏਜੰਸੀ ਨੇ ਦਲੀਲ ਦਿੱਤੀ ਕਿ ਸੀਬੀਆਈ ਦੀ ਹਿਰਾਸਤ ਵਿੱਚ ਉਸ ਤੋਂ ਪੁੱਛਗਿੱਛ ਕਰਨ ਦੀ ਹੁਣ ਕੋਈ ਲੋੜ ਨਹੀਂ ਹੈ।