28 ਜਨਵਰੀ 2024: ਭਾਰਤ ਦੇ 75ਵੇਂ ਗਣਤੰਤਰ ਦਿਵਸ ਮੌਕੇ ਵਿਸ਼ੇਸ਼ ਮਹਿਮਾਨ ਵਜੋਂ ਪਹੁੰਚੇ ਫਰਾਂਸ ਦੇ ਰਾਸ਼ਟਰਪਤੀ ਇਮੈਨੁਅਲ ਮੈਕਰੋਨ ਨੇ ਕਿਹਾ ਕਿ ਭਾਰਤ ਅਤੇ ਫਰਾਂਸ ਭਵਿੱਖ ਵਿੱਚ ਮਿਲ ਕੇ ਕਈ ਮਹੱਤਵਪੂਰਨ ਕੰਮ ਕਰਨਗੇ। ਉਨ੍ਹਾਂ ਭਾਰਤੀ ਵਿਦਿਆਰਥੀਆਂ ਨੂੰ ਵੱਡਾ ਤੋਹਫਾ ਦਿੰਦਿਆਂ ਇਕ ਵਾਰ ਫਿਰ ਐਲਾਨ ਕੀਤਾ ਕਿ 2030 ਤੱਕ 30 ਹਜ਼ਾਰ ਭਾਰਤੀ ਵਿਦਿਆਰਥੀਆਂ ਨੂੰ ਫਰਾਂਸ ‘ਚ ਪੜ੍ਹਨ ਦਾ ਮੌਕਾ ਮਿਲੇਗਾ। ਉਨ੍ਹਾਂ ਕਿਹਾ ਕਿ ਫਰਾਂਸ ਇਸ ਵਾਅਦੇ ਨੂੰ ਪੂਰਾ ਕਰਨ ਲਈ ਵਚਨਬੱਧ ਹੈ। ਨਾਲ ਹੀ, ਫਰਾਂਸ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਲਈ ਵੀਜ਼ਾ ਪ੍ਰਕਿਰਿਆ ਨੂੰ ਸਰਲ ਬਣਾਇਆ ਜਾਵੇਗਾ।
ਇਸ ਨੂੰ ਇਕ ਅਭਿਲਾਸ਼ੀ ਟੀਚਾ ਦੱਸਦੇ ਹੋਏ ਮੈਕਰੋਨ ਨੇ ਕਿਹਾ ਕਿ ਤੁਹਾਡੇ ਨਾਲ ਮਿਲ ਕੇ ਅਸੀਂ ਇਸ ਨੂੰ ਹਾਸਲ ਕਰਾਂਗੇ। ਉਨ੍ਹਾਂ ਕਿਹਾ ਕਿ ਫਰਾਂਸ ਵਿੱਚ ਪੜ੍ਹ ਰਹੇ ਭਾਰਤੀ ਵਿਦਿਆਰਥੀਆਂ ਲਈ ਵੀਜ਼ਾ ਪ੍ਰਕਿਰਿਆ ਨੂੰ ਆਸਾਨ ਬਣਾਇਆ ਜਾਵੇਗਾ। ਫ੍ਰੈਂਚ ਭਾਸ਼ਾ ਦੇ ਪ੍ਰਚਾਰ ‘ਤੇ ਜ਼ੋਰ ਦਿੰਦੇ ਹੋਏ ਉਨ੍ਹਾਂ ਕਿਹਾ ਕਿ ਅਸੀਂ ਫਰੈਂਚ ਸਿੱਖਣ ਲਈ ਨਵੇਂ ਸੈਂਟਰਾਂ ਦੇ ਨਾਲ ਅਲਾਇੰਸ ਫ੍ਰੈਂਕਾਈਜ਼ ਦਾ ਨੈੱਟਵਰਕ ਵਿਕਸਿਤ ਕਰ ਰਹੇ ਹਾਂ। ਅਸੀਂ ਅੰਤਰਰਾਸ਼ਟਰੀ ਕਲਾਸਰੂਮ ਬਣਾ ਰਹੇ ਹਾਂ, ਜੋ ਉਹਨਾਂ ਵਿਦਿਆਰਥੀਆਂ ਨੂੰ ਸਾਡੀਆਂ ਯੂਨੀਵਰਸਿਟੀਆਂ ਵਿੱਚ ਜਾਣ ਦੀ ਇਜਾਜ਼ਤ ਦੇਵੇਗਾ ਜੋ ਜ਼ਰੂਰੀ ਤੌਰ ‘ਤੇ ਫ੍ਰੈਂਚ ਨਹੀਂ ਬੋਲਦੇ ਹਨ। ਉਨ੍ਹਾਂ ਕਿਹਾ ਕਿ ਫਰਾਂਸ ਵਿੱਚ ਕਈ ਬਿਹਤਰ ਰੈਂਕ ਵਾਲੀਆਂ ਯੂਨੀਵਰਸਿਟੀਆਂ ਹਨ।