ਪੁਰਾਣਾ ਸ਼ਾਲਾ ਪੁਲੀਸ ਨੇ ਇੱਕ ਲੜਕੀ ਨਾਲ ਵਿਆਹ ਕਰਵਾਉਣ ਤੋਂ ਇਨਕਾਰ ਕਰਨ ਅਤੇ ਫਿਰ ਉਸ ਨਾਲ ਸਰੀਰਕ ਸਬੰਧ ਬਣਾਉਣ ਵਾਲੇ ਨੌਜਵਾਨ ਖ਼ਿਲਾਫ਼ ਧਾਰਾ 376 ਤਹਿਤ ਕੇਸ ਦਰਜ ਕੀਤਾ ਹੈ।
ਇਸ ਸਬੰਧੀ ਏ.ਐਸ.ਆਈ ਰੁਪਿੰਦਰ ਸਿੰਘ ਨੇ ਦੱਸਿਆ ਕਿ ਥਾਣਾ ਪੁਰਾਣਾ ਸ਼ਾਲਾ ਅਧੀਨ ਪੈਂਦੇ ਇੱਕ ਪਿੰਡ ਦੀ ਇੱਕ ਲੜਕੀ ਨੇ ਐਸ.ਪੀ ਹੈੱਡਕੁਆਰਟਰ ਗੁਰਦਾਸਪੁਰ ਨੂੰ ਸ਼ਿਕਾਇਤ ਦਿੱਤੀ ਕਿ ਉਸਦੀ ਮੰਗਣੀ ਗੁਰਜੰਟ ਸਿੰਘ ਪੁੱਤਰ ਬਲਵੰਤ ਸਿੰਘ ਵਾਸੀ ਭੂਰਾ ਖੇਮਕਰਨ ਨਾਲ ਸਾਡੇ ਦੋਵਾਂ ਪਰਿਵਾਰਾਂ ਦੀ ਸਹਿਮਤੀ ਨਾਲ ਹੋਈ ਸੀ। . ਦੋਸਤੀ ਅਤੇ ਮੰਗਣੀ ਤੋਂ ਬਾਅਦ ਗੁਰਜੰਟ ਸਿੰਘ ਕਈ ਵਾਰ ਉਸ ਦੇ ਘਰ ਆਉਣ ਲੱਗਾ ਅਤੇ ਉਸ ਦੀ ਮਰਜ਼ੀ ਤੋਂ ਬਿਨਾਂ ਉਸ ਨਾਲ ਸਰੀਰਕ ਸਬੰਧ ਬਣਾਏ। ਬਾਅਦ ਵਿੱਚ ਗੁਰਜੰਟ ਸਿੰਘ ਨੇ ਵਿਆਹ ਕਰਨ ਤੋਂ ਇਨਕਾਰ ਕਰ ਦਿੱਤਾ। ਪੁਲੀਸ ਅਧਿਕਾਰੀ ਨੇ ਦੱਸਿਆ ਕਿ ਉੱਪ ਪੁਲੀਸ ਮੁਖੀ ਕਰਾਈਮ, ਵੂਮੈਨ ਐਂਡ ਚਿਲਡਰਨ ਗੁਰਦਾਸਪੁਰ ਵੱਲੋਂ ਕੀਤੀ ਪੜਤਾਲ ਮਗਰੋਂ ਮੁਲਜ਼ਮ ਗੁਰਜੰਟ ਸਿੰਘ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ, ਪਰ ਮੁਲਜ਼ਮ ਹਾਲੇ ਫ਼ਰਾਰ ਹੈ।