ਬਰੈਂਪਟਨ ‘ਚ ਮੰਦਰ ‘ਤੇ ਹਮਲੇ ਦੀ ਘਟਨਾ ਨੇ ਭਾਰਤ ਅਤੇ ਕੈਨੇਡਾ ਦੇ ਸਬੰਧਾਂ ‘ਚ ਖਟਾਸ ਪੈਦਾ ਕਰ ਦਿੱਤੀ ਹੈ। ਇਸ ਘਟਨਾ ਨੂੰ ਲੈ ਕੇ ਭਾਰਤ ‘ਚ ਵਿਰੋਧ ਪ੍ਰਦਰਸ਼ਨ ਦੇਖਣ ਨੂੰ ਮਿਲ ਰਹੇ ਹਨ। ਇਸ ਘਟਨਾ ਦੀ ਹਰ ਪਾਸੇ ਨਿੰਦਾ ਹੋ ਰਹੀ ਹੈ। ਦੱਸ ਦਈਏ ਕਿ ਕੈਨੇਡਾ ਦੇ ਓਨਟਾਰੀਓ ਸੂਬੇ ਦੇ ਬਰੈਂਪਟਨ ਸ਼ਹਿਰ ‘ਚ ਸਥਿਤ ਇਕ ਹਿੰਦੂ ਮੰਦਰ ‘ਚ ਉਸ ਸਮੇਂ ਸ਼ਰਧਾਲੂਆਂ ‘ਤੇ ਹਮਲਾ ਕੀਤਾ ਗਿਆ ਜਦੋਂ ਲੋਕ ਉੱਥੇ ਪੂਜਾ ਕਰ ਰਹੇ ਸਨ।
ਕੈਨੇਡਾ ‘ਚ ਹਿੰਦੂ ਮੰਦਰ ‘ਤੇ ਹੋਏ ਹਮਲੇ ਦੇ ਵਿਰੋਧ ‘ਚ ਅੱਜ ਲੋਕਾਂ ਨੇ ਦਿੱਲੀ ਦੇ ਚਾਣਕਿਆਪੁਰੀ ਸਥਿਤ ਕੈਨੇਡੀਅਨ ਅੰਬੈਸੀ ਅੱਗੇ ਪ੍ਰਦਰਸ਼ਨ ਕੀਤਾ। ਕੈਨੇਡਾ ਅੰਬੈਸੀ ਵੱਲ ਜਾ ਰਹੇ ਹਿੰਦੂ ਸਿੱਖ ਗਲੋਬਲ ਫੋਰਮ ਦੇ ਲੋਕਾਂ ਨੂੰ ਪੁਲਿਸ ਨੇ ਤਿਨ ਮੂਰਤੀ ਮਾਰਗ ‘ਤੇ ਰੋਕ ਲਿਆ। ਜਿਸ ਤੋਂ ਬਾਅਦ ਪ੍ਰਦਰਸ਼ਨਕਾਰੀ ਪੁਲਿਸ ਬੈਰੀਕੇਡ ‘ਤੇ ਚੜ੍ਹ ਗਏ