ਪੰਜਾਬ ਵਿੱਚ ਭਾਜਪਾ ਰਾਮ ਨਾਮ ਦੇ ਸਹਾਰੇ ਦਰਿਆ ਪਾਰ ਕਰਨ ਦੀ ਆਸ ਨਾਲ ਅੱਗੇ ਵੱਧ ਰਹੀ ਹੈ। ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਨਾਲ ਸੰਪਰਕ ਕਰਕੇ ਪੰਜਾਬ ਵਿੱਚ ਚੋਣ ਪ੍ਰਚਾਰ ਲਈ ਸਮਾਂ ਮੰਗਿਆ ਹੈ। ਭਾਜਪਾ ਹਾਈਕਮਾਂਡ ਮੁਤਾਬਕ ਯੋਗੀ ਆਦਿੱਤਿਆਨਾਥ ਵੀ ਪੰਜਾਬ ਵਿੱਚ ਚੋਣ ਰੈਲੀਆਂ ਕਰਦੇ ਨਜ਼ਰ ਆਉਣਗੇ।
ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿੱਤਿਆਨਾਥ ਪੰਜਾਬ ਦੇ ਬਟਾਲਾ, ਜਲੰਧਰ ਅਤੇ ਲੁਧਿਆਣਾ ਵਿੱਚ ਤਿੰਨ ਵੱਡੀਆਂ ਚੋਣ ਰੈਲੀਆਂ ਨੂੰ ਸੰਬੋਧਨ ਕਰਨਗੇ। ਸੀਐਮ ਯੋਗੀ ਆਦਿਤਿਆਨਾਥ ਦੀਆਂ ਲੁਧਿਆਣਾ ਅਤੇ ਜਲੰਧਰ ਵਿੱਚ ਚੋਣ ਰੈਲੀਆਂ ਦਾ ਇੱਕ ਕਾਰਨ ਇਹ ਹੈ ਕਿ ਇੱਥੇ ਵੱਡੀ ਗਿਣਤੀ ਵਿੱਚ ਪੂਰਵਾਂਚਲ ਦੇ ਲੋਕ ਰਹਿੰਦੇ ਹਨ। ਲੁਧਿਆਣਾ ਅਤੇ ਜਲੰਧਰ ਪੰਜਾਬ ਦੇ ਉਦਯੋਗਿਕ ਕੇਂਦਰ ਹਨ।