BTV BROADCASTING

Watch Live

ਰਵਨੀਤ ਸਿੰਘ ਬਿੱਟੂ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਤੇ ਰੇਲਵੇ ਮੰਤਰਾਲੇ ‘ਚ ਰਾਜ ਮੰਤਰੀ ਬਣਾਇਆ ਗਿਆ

ਰਵਨੀਤ ਸਿੰਘ ਬਿੱਟੂ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਤੇ ਰੇਲਵੇ ਮੰਤਰਾਲੇ ‘ਚ ਰਾਜ ਮੰਤਰੀ ਬਣਾਇਆ ਗਿਆ

ਕੇਂਦਰ ਵਿੱਚ ਐਨਡੀਏ ਦੀ ਮੋਦੀ ਸਰਕਾਰ 3.0 ਬਣੀ ਹੈ। ਮੰਤਰੀਆਂ ਨੂੰ ਵੀ ਮੰਤਰਾਲੇ ਦਿੱਤੇ ਗਏ ਹਨ। ਲੁਧਿਆਣਾ ਤੋਂ ਭਾਜਪਾ ਆਗੂ ਰਵਨੀਤ ਸਿੰਘ ਬਿੱਟੂ ਨੂੰ ਮੋਦੀ ਸਰਕਾਰ ਵਿੱਚ ਕੇਂਦਰੀ ਰਾਜ ਮੰਤਰੀ ਦਾ ਅਹੁਦਾ ਮਿਲਿਆ ਹੈ। ਉਨ੍ਹਾਂ ਨੂੰ ਫੂਡ ਪ੍ਰੋਸੈਸਿੰਗ ਉਦਯੋਗ ਮੰਤਰਾਲੇ ਅਤੇ ਰੇਲ ਮੰਤਰਾਲੇ ਵਿੱਚ ਰਾਜ ਮੰਤਰੀ ਬਣਾਇਆ ਗਿਆ ਹੈ। ਲੋਕ ਸਭਾ ਚੋਣਾਂ ਵਿੱਚ ਆਪਣੀ ਹਾਰ ਦੇ ਬਾਵਜੂਦ ਭਾਜਪਾ ਹਾਈਕਮਾਂਡ ਨੇ ਰਵਨੀਤ ਸਿੰਘ ਬਿੱਟੂ ’ਤੇ ਭਰੋਸਾ ਜਤਾਇਆ ਹੈ, ਜਿਸ ਤੋਂ ਸਾਫ਼ ਪਤਾ ਲੱਗਦਾ ਹੈ ਕਿ ਪੰਜਾਬ ਭਾਜਪਾ ਲਈ ਬਹੁਤ ਅਹਿਮ ਹੈ। ਬਿੱਟੂ ਪੰਜਾਬ ਦੇ ਇਕਲੌਤੇ ਅਜਿਹੇ ਆਗੂ ਹਨ, ਜਿਨ੍ਹਾਂ ਨੂੰ ਮੋਦੀ ਮੰਤਰੀ ਮੰਡਲ ਵਿੱਚ ਥਾਂ ਮਿਲੀ ਹੈ। ਉਹ ਪੰਜਾਬ ਦੇ ਸਾਬਕਾ ਮੁੱਖ ਮੰਤਰੀ ਬੇਅੰਤ ਸਿੰਘ ਦਾ ਪੋਤਾ ਹੈ।

ਬਿੱਟੂ ਤਿੰਨ ਵਾਰ ਕਾਂਗਰਸ ਦੇ ਸੰਸਦ ਮੈਂਬਰ ਰਹਿ ਚੁੱਕੇ ਹਨ। ਉਹ ਪਹਿਲੀ ਵਾਰ 2009 ਵਿੱਚ ਸ੍ਰੀ ਆਨੰਦਪੁਰ ਸਾਹਿਬ ਤੋਂ ਸੰਸਦ ਮੈਂਬਰ ਬਣੇ ਸਨ। ਇਸ ਤੋਂ ਬਾਅਦ ਸਾਲ 2014 ਅਤੇ 2019 ਵਿਚ ਉਹ ਲੁਧਿਆਣਾ ਸੰਸਦੀ ਸੀਟ ਤੋਂ ਕਾਂਗਰਸ ਦੇ ਸੰਸਦ ਮੈਂਬਰ ਰਹੇ ਪਰ ਇਕ ਵਾਰ ਵੀ ਉਨ੍ਹਾਂ ਨੂੰ ਮੰਤਰੀ ਦਾ ਅਹੁਦਾ ਨਹੀਂ ਮਿਲਿਆ।

Related Articles

Leave a Reply