ਫਿਲਹਾਲ ਉੱਤਰੀ ਭਾਰਤ ‘ਚ ਗਰਮੀ ਤੋਂ ਰਾਹਤ ਨਹੀਂ ਮਿਲੀ ਹੈ। ਮੌਸਮ ਵਿਭਾਗ ਨੇ ਅੱਜ ਉੱਤਰ ਪ੍ਰਦੇਸ਼, ਪੂਰਬੀ ਮੱਧ ਪ੍ਰਦੇਸ਼ ਅਤੇ ਝਾਰਖੰਡ ‘ਚ ਕਈ ਥਾਵਾਂ ‘ਤੇ ਗਰਮੀ ਦੀ ਭਵਿੱਖਬਾਣੀ ਕੀਤੀ ਹੈ। ਰਾਜਸਥਾਨ ਵਿੱਚ ਧੂੜ ਭਰੀ ਹਨੇਰੀ ਦਾ ਅਲਰਟ ਜਾਰੀ ਕੀਤਾ ਗਿਆ ਹੈ। ਬਿਹਾਰ, ਓਡੀਸ਼ਾ ਅਤੇ ਪੱਛਮੀ ਬੰਗਾਲ ਵਿੱਚ ਨਮੀ ਰਹੇਗੀ।
ਦੂਜੇ ਪਾਸੇ 6 ਜੂਨ ਨੂੰ ਮੌਨਸੂਨ ਮਹਾਰਾਸ਼ਟਰ ਵਿੱਚ ਦਾਖ਼ਲ ਹੋ ਗਿਆ। ਰਤਨਾਗਿਰੀ ਅਤੇ ਸੋਲਾਪੁਰ ਵਿੱਚ ਅੱਜ ਮੀਂਹ ਪੈ ਸਕਦਾ ਹੈ। ਅਗਲੇ 4 ਦਿਨਾਂ ਤੱਕ ਮਹਾਰਾਸ਼ਟਰ ਦੇ ਕਈ ਹਿੱਸਿਆਂ ਵਿੱਚ ਮੀਂਹ ਪੈਣ ਦੀ ਸੰਭਾਵਨਾ ਹੈ।
ਮਾਨਸੂਨ ਪਹਿਲਾਂ ਹੀ ਦੇਸ਼ ਦੇ ਦੱਖਣੀ ਹਿੱਸੇ ਨੂੰ ਕਵਰ ਕਰ ਚੁੱਕਾ ਹੈ। ਭਾਰੀ ਮੀਂਹ ਕਾਰਨ ਤਾਮਿਲਨਾਡੂ ਦੇ ਕਈ ਇਲਾਕਿਆਂ ‘ਚ ਪਾਣੀ ਭਰ ਗਿਆ ਹੈ। ਉੱਤਰ-ਪੂਰਬੀ ਰਾਜਾਂ ਵਿੱਚ ਵੀ ਮਾਨਸੂਨ ਦੀ ਬਾਰਿਸ਼ ਹੋ ਰਹੀ ਹੈ।