ਰਾਸ਼ਟਰੀ ਰਾਜਧਾਨੀ ਦੇ ਚਿਰਾਗ ਦਿੱਲੀ ਖੇਤਰ ਵਿੱਚ ਰਾਮਲੀਲਾ ਮੰਚ ਦੇ ਦੌਰਾਨ ਰਾਵਣ ਦੇ ਭਰਾ ਕੁੰਭਕਰਨ ਦਾ ਕਿਰਦਾਰ ਨਿਭਾਉਂਦੇ ਹੋਏ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਕਰਨ ਤੋਂ ਬਾਅਦ ਇੱਕ 60 ਸਾਲਾ ਵਿਅਕਤੀ ਦੀ ਮੌਤ ਹੋ ਗਈ। ਪੁਲਸ ਨੇ ਸ਼ਨੀਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਸ਼ੁੱਕਰਵਾਰ ਰਾਤ ਕਰੀਬ 11 ਵਜੇ ਵਾਪਰੀ।ਪੱਛਮੀ ਵਿਹਾਰ ਦਾ ਰਹਿਣ ਵਾਲਾ ਵਿਕਰਮ ਤਨੇਜਾ ਮਾਲਵੀਆ ਨਗਰ ਦੇ ਸਾਵਿਤਰੀ ਨਗਰ ਰਾਮਲੀਲਾ ਵਿੱਚ ਕੁੰਭਕਰਨ ਦਾ ਕਿਰਦਾਰ ਨਿਭਾ ਰਿਹਾ ਸੀ, ਜਦੋਂ ਉਸ ਨੂੰ ਛਾਤੀ ਵਿੱਚ ਦਰਦ ਦੀ ਸ਼ਿਕਾਇਤ ਹੋਈ। ਉਸ ਨੂੰ ਆਕਾਸ਼ ਹਸਪਤਾਲ ਲਿਜਾਇਆ ਗਿਆ, ਜਿੱਥੋਂ ਉਸ ਨੂੰ ਪੀਐੱਸਆਰਆਈ ਹਸਪਤਾਲ ਰੈਫਰ ਕਰ ਦਿੱਤਾ ਗਿਆ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸ਼ਨੀਵਾਰ ਨੂੰ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ। ਸ਼ੱਕ ਹੈ ਕਿ ਤਨੇਜਾ ਦੀ ਮੌਤ ਦਿਲ ਦਾ ਦੌਰਾ ਪੈਣ ਨਾਲ ਹੋਈ ਹੈ। ਅਧਿਕਾਰੀ ਨੇ ਦੱਸਿਆ ਕਿ ਉਸ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰ ਲਏ ਗਏ ਹਨ।