ਲੋਕ ਸਭਾ ਵਿੱਚ ਵਿਰੋਧੀ ਧਿਰ ਦੇ ਨੇਤਾ ਰਾਹੁਲ ਗਾਂਧੀ ਨੇ ਵਾਇਨਾਡ ਦੇ ਜ਼ਮੀਨ ਖਿਸਕਣ ਦੇ ਪੀੜਤਾਂ ਲਈ ਇੱਕ ਵੱਡਾ ਕਦਮ ਚੁੱਕਿਆ ਹੈ। ਉਸਨੇ ਆਪਣੀ ਇੱਕ ਮਹੀਨੇ ਦੀ ਤਨਖਾਹ ਦਾਨ ਕਰ ਦਿੱਤੀ ਹੈ। ਰਾਹੁਲ ਨੇ ਇਹ ਰਕਮ ਕੇਰਲ ਪ੍ਰਦੇਸ਼ ਕਾਂਗਰਸ ਕਮੇਟੀ ਦੇ ਖਾਤੇ ਵਿੱਚ ਦਾਨ ਕੀਤੀ ਹੈ।
ਕਾਂਗਰਸ ਦੇ ਸੰਸਦ ਮੈਂਬਰ ਨੇ ਸੋਸ਼ਲ ਮੀਡੀਆ ‘ਤੇ ਇਕ ਪੋਸਟ ਵੀ ਕੀਤੀ ਹੈ। ਉਸਨੇ ਲਿਖਿਆ ਕਿ ਵਾਇਨਾਡ ਵਿੱਚ ਸਾਡੇ ਭੈਣ-ਭਰਾ ਇੱਕ ਭਿਆਨਕ ਤ੍ਰਾਸਦੀ ਦਾ ਸਾਹਮਣਾ ਕਰ ਰਹੇ ਹਨ। ਉਨ੍ਹਾਂ ਨੂੰ ਇਸ ਨੁਕਸਾਨ ਤੋਂ ਉਭਰਨ ਲਈ ਸਾਡੇ ਸਹਿਯੋਗ ਦੀ ਲੋੜ ਹੈ। ਮੈਂ ਆਪਣੀ ਪੂਰੀ ਮਹੀਨੇ ਦੀ ਤਨਖਾਹ ਪ੍ਰਭਾਵਿਤ ਲੋਕਾਂ ਲਈ ਰਾਹਤ ਅਤੇ ਮੁੜ ਵਸੇਬੇ ਦੇ ਯਤਨਾਂ ਵਿੱਚ ਸਹਾਇਤਾ ਲਈ ਦਾਨ ਕੀਤੀ ਹੈ।