ਪੰਜਾਬ ਕਾਂਗਰਸ ਪ੍ਰਧਾਨ ਅਤੇ ਲੁਧਿਆਣਾ ਤੋਂ ਉਮੀਦਵਾਰ ਅਮਰਿੰਦਰ ਸਿੰਘ ਰਾਜਾ ਵੜਿੰਗ ਦੇ ਪ੍ਰਚਾਰ ਲਈ ਰਾਹੁਲ ਗਾਂਧੀ ਅੱਜ ਦਾਖਾ ਦੀ ਦਾਣਾ ਮੰਡੀ ਪੁੱਜੇ। ਸਭ ਤੋਂ ਪਹਿਲਾਂ ਸਟੇਜ ‘ਤੇ ਰਾਹੁਲ ਗਾਂਧੀ ਨੇ ਮਰਹੂਮ ਗਾਇਕ ਸਿੱਧੂ ਮੂਸੇਵਾਲਾ ਨੂੰ ਸ਼ਰਧਾਂਜਲੀ ਦਿੱਤੀ। ਇਸ ਦੌਰਾਨ ਰਾਹੁਲ ਦੇ ਨਾਲ ਮੂਸੇਵਾਲਾ ਦੇ ਪਿਤਾ ਵੀ ਮੌਜੂਦ ਸਨ। ਰੈਲੀ ‘ਚ ਸਟੇਜ ‘ਤੇ ਸਿੱਧੂ ਮੂਸੇਵਾਲਾ ਦੀ ਵੱਡੀ ਤਸਵੀਰ ਲਗਾਈ ਗਈ।
ਇਸ ਦੌਰਾਨ ਰਾਹੁਲ ਗਾਂਧੀ ਨੇ ਆਪਣੇ ਭਾਸ਼ਣ ਵਿੱਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਘੇਰਿਆ। ਉਨ੍ਹਾਂ ਕਿਹਾ ਕਿ ਮੋਦੀ ਸੰਵਿਧਾਨ ਨੂੰ ਬਦਲਣਾ ਚਾਹੁੰਦੇ ਹਨ ਅਤੇ 70 ਸਾਲਾਂ ਵਿੱਚ ਪਹਿਲੀ ਵਾਰ ਸੰਵਿਧਾਨ ਨੂੰ ਬਚਾਉਣ ਲਈ ਇਹ ਚੋਣ ਹੈ। ਮੋਦੀ ਨੇ ਭਰਾ ਨੂੰ ਭਰਾ, ਇੱਕ ਜਾਤ ਨੂੰ ਦੂਜੀ, ਧਰਮ ਨੂੰ ਧਰਮ ਦੇ ਖਿਲਾਫ, ਇੱਕ ਭਾਸ਼ਾ ਨੂੰ ਦੂਜੀ ਨਾਲ ਲੜਾਇਆ। ਇਸ ਤੋਂ ਇਲਾਵਾ ਸਿਰਫ 22 ਅਰਬਪਤੀਆਂ ਨੂੰ ਹੀ ਫਾਇਦਾ ਹੋਇਆ। ਪਰ 4 ਜੂਨ ਤੋਂ ਬਾਅਦ ਬਣਨ ਵਾਲੀ ਗੱਠਜੋੜ ਸਰਕਾਰ ਵਿੱਚ ਕਿਸਾਨਾਂ, ਗਰੀਬਾਂ, ਮਜ਼ਦੂਰਾਂ ਅਤੇ ਛੋਟੇ ਵਪਾਰੀਆਂ ਦਾ ਧਿਆਨ ਰੱਖਿਆ ਜਾਵੇਗਾ। ਕਾਂਗਰਸ ਦਾ ਚੋਣ ਮੈਨੀਫੈਸਟੋ ਕਿਸਾਨਾਂ, ਮਜ਼ਦੂਰਾਂ, ਨੌਜਵਾਨਾਂ ਅਤੇ ਗਰੀਬਾਂ ਦਾ ਹੈ। ਕਾਂਗਰਸ ਉਨ੍ਹਾਂ ਨੂੰ ਆਰਥਿਕ ਤੌਰ ‘ਤੇ ਖੁਸ਼ਹਾਲ ਬਣਾਉਣ ਦੀ ਕੋਸ਼ਿਸ਼ ਕਰ ਰਹੀ ਹੈ।