BTV BROADCASTING

ਰੇਲ ਵਿਭਾਗ ਨੇ ਕੀਤੀ ਸਖ਼ਤਾਈ, ਜੁਲਾਈ ਮਹੀਨੇ ‘ਚ ਟਿਕਟ ਚੈਕਿੰਗ

ਰੇਲ ਵਿਭਾਗ ਨੇ ਕੀਤੀ ਸਖ਼ਤਾਈ, ਜੁਲਾਈ ਮਹੀਨੇ ‘ਚ ਟਿਕਟ ਚੈਕਿੰਗ

ਫ਼ਿਰੋਜ਼ਪੁਰ ਡਵੀਜ਼ਨ ਦੀ ਟਿਕਟ ਚੈਕਿੰਗ ਟੀਮ ਦੁਆਰਾ ਰੇਲ ਗੱਡੀਆਂ ਵਿੱਚ ਸਖ਼ਤੀ ਨਾਲ ਟਿਕਟ ਚੈਕਿੰਗ ਕੀਤੀ ਜਾਂਦੀ ਹੈ ਤਾਂ ਜੋ ਸਾਰੇ ਅਸਲ ਰੇਲ ਉਪਭੋਗਤਾਵਾਂ ਨੂੰ ਆਰਾਮਦਾਇਕ ਯਾਤਰਾ ਅਤੇ ਬਿਹਤਰ ਸੇਵਾਵਾਂ ਪ੍ਰਦਾਨ ਕਰਨ ਲਈ ਬਿਨਾਂ ਟਿਕਟ ਅਤੇ ਅਨਿਯਮਿਤ ਯਾਤਰਾ ਨੂੰ ਰੋਕਿਆ ਜਾ ਸਕੇ। ਡਵੀਜ਼ਨ ਦੇ ਟਿਕਟ ਚੈਕਿੰਗ ਸਟਾਫ਼ ਅਤੇ ਮੁੱਖ ਟਿਕਟ ਇੰਸਪੈਕਟਰਾਂ ਵੱਲੋਂ ਜੁਲਾਈ 2024 ਦੌਰਾਨ ਰੇਲ ਗੱਡੀਆਂ ਵਿੱਚ ਟਿਕਟਾਂ ਦੀ ਚੈਕਿੰਗ ਦੌਰਾਨ ਕੁੱਲ 35,277 ਯਾਤਰੀ ਬਿਨਾ ਟਿਕਟ ਜਾਂ ਬੇਨਿਯਮੀ ਨਾਲ ਸਫ਼ਰ ਕਰਦੇ ਪਾਏ ਗਏ ਅਤੇ ਉਨ੍ਹਾਂ ਤੋਂ ਜੁਰਮਾਨੇ ਵਜੋਂ ਲਗਭਗ 3.32 ਕਰੋੜ ਰੁਪਏ ਦੀ ਆਮਦਨ ਵਸੂਲੀ ਗਈ।

ਡਵੀਜ਼ਨ ਦੇ ਰੇਲਵੇ ਸਟੇਸ਼ਨਾਂ ਨੂੰ ਸਾਫ਼-ਸੁਥਰਾ ਰੱਖਣ ਅਤੇ ਆਮ ਲੋਕਾਂ ਨੂੰ ਸਟੇਸ਼ਨਾਂ ’ਤੇ ਕੂੜਾ ਸੁੱਟਣ ਤੋਂ ਰੋਕਣ ਅਤੇ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਡਵੀਜ਼ਨ ਦੇ ਮੁੱਖ ਸਟੇਸ਼ਨਾਂ ’ਤੇ ਨਿਯਮਤ ਤੌਰ ’ਤੇ ਚੈਕਿੰਗ ਕੀਤੀ ਜਾਂਦੀ ਹੈ। ਇਸ ਦੇ ਨਤੀਜੇ ਵਜੋਂ ਜੁਲਾਈ ਮਹੀਨੇ ’ਚ 410 ਯਾਤਰੀਆਂ ਤੋਂ ਸਟੇਸ਼ਨ ਕੰਪਲੈਕਸ ’ਚ ਕੂੜਾ ਸੁੱਟਣ ’ਤੇ 77 ਹਜ਼ਾਰ ਰੁਪਏ ਤੋਂ ਵੱਧ ਦਾ ਜੁਰਮਾਨਾ ਵਸੂਲਿਆ ਗਿਆ। ਇਸ ਤੋਂ ਇਲਾਵਾ ਯਾਤਰੀਆਂ ਨੂੰ ਸਫ਼ਾਈ ਪ੍ਰਤੀ ਜਾਗਰੂਕ ਕਰਨ ਲਈ ਸਮੇਂ-ਸਮੇਂ ’ਤੇ ਸਫ਼ਾਈ ਮੁਹਿੰਮ ਵੀ ਚਲਾਈ ਜਾਂਦੀ ਹੈ। ਡਵੀਜ਼ਨਲ ਰੇਲਵੇ ਮੈਨੇਜਰ ਸੰਜੇ ਸਾਹੂ ਨੇ ਦੱਸਿਆ ਕਿ ਫ਼ਿਰੋਜ਼ਪੁਰ ਡਵੀਜ਼ਨ ਵਿੱਚ ਟਿਕਟ ਚੈਕਿੰਗ ਮੁਹਿੰਮ ਜਾਰੀ ਰਹੇਗੀ। ਟਿਕਟ ਚੈਕਿੰਗ ਦਾ ਮੁੱਖ ਉਦੇਸ਼ ਰੇਲਵੇ ਟਿਕਟਾਂ ਦੀ ਵਿਕਰੀ ਵਿੱਚ ਸੁਧਾਰ ਕਰਨਾ ਹੈ ਅਤੇ ਇਹ ਯਕੀਨੀ ਬਣਾਉਣਾ ਹੈ ਕਿ ਕੋਈ ਵੀ ਯਾਤਰੀ ਬਿਨਾ ਟਿਕਟ ਯਾਤਰਾ ਨਾ ਕਰੇ, ਭਾਵ ਫ਼ਿਰੋਜ਼ਪੁਰ ਡਵੀਜ਼ਨ ਵਿੱਚ ਜ਼ੀਰੋ ਟਿਕਟ ਰਹਿਤ ਯਾਤਰਾ ਦਾ ਟੀਚਾ ਮਿਥਿਆ ਗਿਆ ਹੈ। ਸੀਨੀਅਰ ਡਵੀਜ਼ਨਲ ਕਮਰਸ਼ੀਅਲ ਮੈਨੇਜਰ ਪਰਮਦੀਪ ਸਿੰਘ ਸੈਣੀ ਨੇ ਕਿਹਾ ਕਿ ਰੇਲਵੇ ਮਾਲੀਏ ਵਿੱਚ ਵਾਧਾ ਕਰਨ ਦੇ ਨਾਲ-ਨਾਲ ਫ਼ਿਰੋਜ਼ਪੁਰ ਡਵੀਜ਼ਨ ਦਾ ਟਿਕਟ ਚੈਕਿੰਗ ਸਟਾਫ਼ ਮੁਸਾਫ਼ਰਾਂ ਦੀ ਮਦਦ ਕਰਕੇ ਸਮੇਂ-ਸਮੇਂ ’ਤੇ ਸਮਰਪਿਤ ਟਿਕਟ ਚੈਕਿੰਗ ਸਟਾਫ਼ ਦਾ ਮਨੋਬਲ ਵਧਾਉਂਦਾ ਹੈ ਸਮੇਂ ਸਿਰ ਪ੍ਰਸ਼ੰਸ਼ਾ ਪੱਤਰ ਦੇ ਕੇ ਸਨਮਾਨਿਤ ਕੀਤਾ ਜਾਂਦਾ ਹੈ।

Related Articles

Leave a Reply