ਪਾਕਿਸਤਾਨ ਦਾ ਲਾਹੌਰ ਸ਼ਹਿਰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਹੈ, ਜਾਣਕਾਰੀ ਅਨੁਸਾਰ ਸ਼ਹਿਰ ਦਾ ਹਵਾ ਗੁਣਵੱਤਾ ਸੂਚਕ ਅੰਕ 400 (ਇਸ ਵੇਲੇ 394) ਦੇ ਨੇੜੇ ਹੈ। ਹਾਲਾਂਕਿ ਪਾਕਿਸਤਾਨ ਦੀ ਪੰਜਾਬ ਸਰਕਾਰ ਨੇ ਧੂੰਏਂ ਦੇ ਪ੍ਰਭਾਵ ਨੂੰ ਘੱਟ ਕਰਨ ਲਈ ਨਕਲੀ ਮੀਂਹ ਦੀ ਯੋਜਨਾ ਬਣਾਈ ਹੈ। ਇਸ ਮਾਮਲੇ ‘ਚ ਪੰਜਾਬ ਦੀ ਸੂਚਨਾ ਮੰਤਰੀ ਆਜ਼ਮਾ ਬੋਖਾਰੀ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਕੱਲ੍ਹ ਲਾਹੌਰ ਨੂੰ ਦੁਨੀਆ ਦਾ ਸਭ ਤੋਂ ਪ੍ਰਦੂਸ਼ਿਤ ਸ਼ਹਿਰ ਐਲਾਨਿਆ ਗਿਆ ਸੀ। ਅਸੀਂ ਇਸ ਮੁੱਦੇ ਨੂੰ ਹੱਲ ਕਰਨ ਲਈ ਕਈ ਪਹਿਲਕਦਮੀਆਂ ਕੀਤੀਆਂ ਹਨ ਅਤੇ ਹੁਣ ਅਸੀਂ ਸ਼ਹਿਰ ਵਿੱਚ ਨਕਲੀ ਮੀਂਹ ਦੀ ਯੋਜਨਾ ਬਣਾ ਰਹੇ ਹਾਂ।
ਪੰਜਾਬ ਸਰਕਾਰ ਨੇ ਵੀ ਸ਼ੁਰੂ ਕੀਤਾ ‘ਐਂਟੀ-ਸਮੋਗ ਸਕੁਐਡ’ਮਰੀਅਮ ਨਵਾਜ਼ ਦੀ ਪੰਜਾਬ ਸਰਕਾਰ ਨੇ ਵੀ ‘ਐਂਟੀ-ਸਮੋਗ ਸਕੁਐਡ’ ਲਾਂਚ ਕੀਤਾ ਹੈ, ਜੋ ਕਿ ਧੂੰਆਂ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕਰੇਗਾ। ਇਹ ਦਸਤੇ ਕਿਸਾਨਾਂ ਨੂੰ ਫ਼ਸਲਾਂ ਦੀ ਰਹਿੰਦ-ਖੂੰਹਦ ਨੂੰ ਸਾੜਨ ਦੇ ਖ਼ਤਰਿਆਂ ਬਾਰੇ ਜਾਗਰੂਕ ਕਰਨਗੇ, ਸੁਪਰ ਸੀਡਰਾਂ ਦੀ ਵਰਤੋਂ ਨੂੰ ਉਤਸ਼ਾਹਿਤ ਕਰਨਗੇ ਅਤੇ ਰਹਿੰਦ-ਖੂੰਹਦ ਦੇ ਨਿਪਟਾਰੇ ਲਈ ਵਿਕਲਪਿਕ ਤਰੀਕਿਆਂ ਬਾਰੇ ਸੁਝਾਅ ਦੇਣਗੇ।