ਸ੍ਰੀ ਮੁਕਤਸਰ ਸਾਹਿਬ 20 ਮਾਰਚ 2024: ਮਾਨਯੋਗ ਗੋਰਵ ਯਾਦਵ ਆਈ.ਪੀ.ਐਸ ਡੀ.ਜੀ.ਪੀ ਪੰਜਾਬ ਅਤੇ ਗੁਰਸ਼ਰਨ ਸਿੰਘ ਸੰਧੂ ਆਈ.ਪੀ.ਐਸ ਆਈ.ਜੀ ਫਰੀਦਕੋਟ ਰੇਂਜ ਫਰੀਦਕੋਟ ਦੀਆਂ ਹਦਾਇਤਾਂ ਤਹਿਤ ਸ੍ਰੀ.ਭਾਗੀਰਥ ਸਿੰਘ ਮੀਨਾ ਆਈ.ਪੀ.ਐਸ. ਐਸ.ਐਸ.ਪੀ ਸ੍ਰੀ ਮੁਕਤਸਰ ਸਾਹਿਬ ਦੀ ਨਿਗਰਾਨੀ ਹੇਠ ਲੋਕ ਸਭਾ ਚੋਣਾਂ 2024 ਦੇ ਮੱਦੇਨਜ਼ਰ ਜਿਲ੍ਹਾ ਅੰਦਰ ਸਖਤ ਸੁਰੱਖਿਆ ਪ੍ਰਬੰਧ ਕੀਤੇ ਗਏ ਹਨ। ਜਿਸ ਤਹਿਤ ਪੁਲਿਸ ਦੀਆਂ ਅਲੱਗ-ਅਲੱਗ ਟੀਮਾਂ ਵੱਲੋ ਸਰਚ ਅਭਿਆਨ ਚਲਾਇਆ ਜਾ ਰਿਹਾ ਹੈ।
ਇਸੇ ਤਹਿਤ ਹੀ ਅੱਜ ਸ੍ਰੀ ਭਾਗੀਰਥ ਸਿੰਘ ਮੀਨਾ ਆਈ.ਪੀ.ਐਸ ਐਸ.ਐਸ.ਪੀ ਜੀ ਦੀ ਅਗਵਾਈ ਹੇਠ ਜ਼ਿਲਾ ਸੁਧਾਰ ਘਰ(ਜੇਲ)ਸ੍ਰੀ ਮੁਕਤਸਰ ਸਾਹਿਬ ਵਿਖੇ ਅਚਨਚੇਤ ਸਰਚ ਅਭਿਆਨ ਚਲਾਇਆ ਗਿਆ। ਇਸ ਸਰਚ ਅਭਿਆਨ ਵਿੱਚ ਕੰਵਲਪ੍ਰੀਤ ਸਿੰਘ ਐਸ.ਪੀ. (ਐੱਚ), ਸਤਨਾਮ ਸਿੰਘ ਡੀ.ਐਸ.ਪੀ (ਸ੍ਰੀ ਮੁਕਤਸਰ ਸਾਹਿਬ),ਜਸਪਾਲ ਸਿੰਘ ਡੀ.ਐਸ.ਪੀ (ਡੀ), ਅਮਨਦੀਪ ਸਿੰਘ ਡੀ.ਐਸ.ਪੀ (ਐਚ), ਮੁੱਖ ਅਫਸਰਾਨ ਥਾਣਾ ਤੋਂ ਇਲਾਵਾ 100 ਦੇ ਕਰੀਬ ਪੁਲਿਸ ਅਧਿਕਾਰੀਆਂ ਅਤੇ ਕਰਮਚਾਰੀਆਂ ਵੱਲੋਂ ਸ੍ਰੀ ਵਰੂਣ ਕੁਮਾਰ ਸੁਪਰੀਡੈਂਟ ਜੇਲ ਨਾਲ ਮਿਲ ਕੇ ਅਚਣਚੇਤ ਜੇਲ ਅੰਦਰ ਸਰਚ ਅਭਿਆਨ ਚਲਾਇਆ ਗਿਆ। ਇਹ ਸਰਚ ਅਭਿਆਨ ਕਰੀਬ 03 ਘੰਟੇ ਚਲਾਇਆ ਗਿਆ।
ਕੰਵਲਪ੍ਰੀਤ ਸਿੰਘ ਐਸ.ਪੀ. (ਐੱਚ) ਨੇ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਲੋਕ ਸਭਾ ਚੋਣਾਂ 2024 ਦੇ ਮੱਦੇ ਨਜ਼ਰ ਸੁਰੱਖਿਆ ਨੂੰ ਮੁੱਖ ਰੱਖਦਿਆਂ ਜਿਲ੍ਹਾ ਸੁਧਾਰ ਘਰ (ਜੇਲ) ਸ੍ਰੀ ਮੁਕਤਸਰ ਸਾਹਿਬ ਵਿਖੇ ਜੇਲ੍ਹ ਅੰਦਰ ਚੈਕਿੰਗ ਦੌਰਾਨ ਸਾਰੀਆਂ ਬੈਰਕਾਂ, ਜੇਲ ਦੇ ਅੰਦਰ ਆਉਣ ਅਤੇ ਬਾਹਰ ਜਾਣ ਵਾਲੇ ਰੱਸਤਿਆਂ, ਕੈਦੀਆਂ ਅਤੇ ਹਵਾਲਾਤੀਆਂ ਦੀ ਚੰਗੀ ਤਰਾਂ ਸਰਚ ਕੀਤੀ ਗਈ। ਇਸ ਦੇ ਨਾਲ ਹੀ ਜੇਲ ਦੇ ਅੰਦਰ ਅਤੇ ਬਾਹਰ ਦੀਆਂ ਕੰਧਾਂ ਦੇ ਨਾਲ ਲੱਗਦੀਆਂ ਥਾਵਾਂ ਤੇ ਸਰਚ ਕੀਤਾ ਗਿਆ। ਉਨ੍ਹਾਂ ਕਿਹਾ ਕਿ ਇਸ ਸਰਚ ਆਪਰੇਸ਼ਨ ਦਾ ਮੁੱਖ ਉਦੇਸ਼ ਨਸ਼ਿਆਂ ਅਤੇ ਜੇਲ ਅੰਦਰ ਗੈਂਗਸਟਰਾਂ ਦੇ ਨੈਟਵਰਕ ਨੂੰ ਤੋੜਨਾ ਹੈ ਅਤੇ ਉਹਨਾਂ ਕਿਹਾ ਕਿ ਸ਼ਰਾਰਤੀ ਅੰਸਰਾਂ ਨੂੰ ਬਖਸ਼ਿਆ ਨਹੀਂ ਜਾਵੇਗਾ।