29 ਮਾਰਚ 2024: ਵਿਦਾਇਗੀ ਪਾਰਟੀ ਦੇ ਨਾਂ ‘ਤੇ ਸ਼ਹਿਰ ਦੇ ਕਈ ਸਕੂਲੀ ਵਿਦਿਆਰਥੀਆਂ ਵੱਲੋਂ ਸੜਕਾਂ ‘ਤੇ ਆਪਣੀਆਂ ਕਾਰਾਂ ‘ਚ ਸਟੰਟ ਕਰਨ ਦੀ ਵੀਡੀਓ ਸਾਹਮਣੇ ਆਉਣ ਤੋਂ ਬਾਅਦ ਹੜਕੰਪ ਮਚ ਗਿਆ ਸੀ। ਜਿੱਥੇ ਡੀ.ਸੀ. ਸਾਕਸ਼ੀ ਸਾਹਨੀ ਦੇ ਹੁਕਮਾਂ ‘ਤੇ ਡੀ.ਈ.ਓ. ਸਕੂਲ ਮੁਖੀਆਂ ਤੋਂ ਜਵਾਬ ਮੰਗਣ ਦੇ ਨਾਲ ਹੀ ਬਾਲ ਅਧਿਕਾਰ ਸੁਰੱਖਿਆ ਕਮਿਸ਼ਨ ਨੇ ਵੀ ਸੋਸ਼ਲ ਮੀਡੀਆ ‘ਤੇ ਵਾਇਰਲ ਵੀਡੀਓ ਦਾ ਨੋਟਿਸ ਲਿਆ ਸੀ। ਉਕਤ ਮਾਮਲੇ ਵਿੱਚ ਕਮਿਸ਼ਨ ਨੇ ਕੱਲ੍ਹ ਸ਼ਹਿਰ ਦੇ ਇੱਕ ਪ੍ਰਾਈਵੇਟ ਸਕੂਲ ਦੇ ਪ੍ਰਿੰਸੀਪਲ ਨੂੰ ਵਾਇਰਲ ਹੋਈ ਵੀਡੀਓ ਦੇ ਮਾਮਲੇ ਵਿੱਚ ਹੁਣ ਤੱਕ ਹੋਈ ਕਾਰਵਾਈ ਦੀ ਰਿਪੋਰਟ ਸਮੇਤ ਵੀਰਵਾਰ ਨੂੰ ਕਮਿਸ਼ਨ ਸਾਹਮਣੇ ਪੇਸ਼ ਹੋਣ ਦੇ ਨਿਰਦੇਸ਼ ਦਿੱਤੇ ਸਨ।
ਕਮਿਸ਼ਨ ਦੇ ਚੇਅਰਮੈਨ ਕੰਵਰਦੀਪ ਸਿੰਘ ਨੇ ਦੱਸਿਆ ਕਿ ਉਕਤ ਸਕੂਲ ਦੀ ਪ੍ਰਿੰਸੀਪਲ ਕਮਿਸ਼ਨ ਅੱਗੇ ਪੇਸ਼ ਨਹੀਂ ਹੋਈ, ਜਿਸ ਕਰਕੇ ਹੁਣ ਸਕੂਲ ਦੇ ਪ੍ਰਿੰਸੀਪਲ ਨੂੰ ਰਿਪੋਰਟ ਸਮੇਤ ਦੁਬਾਰਾ ਪੇਸ਼ ਹੋਣ ਲਈ 2 ਅਪ੍ਰੈਲ ਦਾ ਨੋਟਿਸ ਜਾਰੀ ਕੀਤਾ ਗਿਆ ਹੈ, ਜਿਸ ਵਿੱਚ ਸਕੂਲ ਨੂੰ ਦੱਸਣਾ ਹੋਵੇਗਾ ਕਿ ਟ੍ਰੈਫਿਕ ਵੀਡੀਓ ਵਾਇਰਲ ਹੋ ਗਈ.. ਨਿਯਮ ਤੋੜਨ ਵਾਲੇ ਵਿਦਿਆਰਥੀਆਂ ਖਿਲਾਫ ਸਕੂਲ ਨੇ ਕੀ ਕੀਤੀ ਕਾਰਵਾਈ।