BTV Canada Official

Watch Live

ਵਿਦੇਸ਼ ‘ਚ ਰਹਿਣ ਵਾਲੀ ਪਤਨੀ ਦੇ ਕਾਰਨਾਮੇ, ਅਸਲੀਅਤ ਜਾਣ ਕੇ ਪਤੀ ਹੈਰਾਨ

ਵਿਦੇਸ਼ ‘ਚ ਰਹਿਣ ਵਾਲੀ ਪਤਨੀ ਦੇ ਕਾਰਨਾਮੇ, ਅਸਲੀਅਤ ਜਾਣ ਕੇ ਪਤੀ ਹੈਰਾਨ

ਮੋਗਾ ਤੋਂ ਇੱਕ ਨੌਜਵਾਨ ਨੇ ਆਪਣੀ ਪਤਨੀ ਖਿਲਾਫ ਧੋਖਾਧੜੀ ਦਾ ਮਾਮਲਾ ਦਰਜ ਕਰਨ ਦੀ ਖਬਰ ਸਾਹਮਣੇ ਆਈ ਹੈ। ਪੀੜਤ ਵੱਲੋਂ ਉਸ ਦੀ ਪਤਨੀ ਸਮੇਤ ਚਾਰ ਹੋਰ ਵਿਅਕਤੀਆਂ ਖ਼ਿਲਾਫ਼ ਕੇਸ ਦਰਜ ਕਰ ਲਿਆ ਗਿਆ ਹੈ। 

ਜਾਣਕਾਰੀ ਅਨੁਸਾਰ ਪਿੰਡ ਖੋਟੇ ਦੇ ਵਾਸੀ ਗੁਰਸ਼ਰਨ ਸਿੰਘ ਵੱਲੋਂ ਸ਼ਿਕਾਇਤ ਦਰਜ ਕਰਵਾਈ ਗਈ ਹੈ। ਗੁਰਸ਼ਰਨ ਸਿੰਘ ਦਾ ਵਿਆਹ ਇੱਕ ਸਾਲ ਪਹਿਲਾਂ ਰਾਜਪ੍ਰੀਤ ਕੌਰ ਨਾਲ ਹੋਇਆ ਸੀ। ਪੀੜਤ ਨੇ ਦੱਸਿਆ ਕਿ ਉਸ ਦੀ ਪਤਨੀ ਆਪਣੇ ਪਰਿਵਾਰ ਨਾਲ ਵਿਦੇਸ਼ ਵਿਚ ਰਹਿੰਦੀ ਸੀ ਅਤੇ ਵਿਦੇਸ਼ ਵਿਚ ਰਹਿਣ ਤੋਂ ਬਾਅਦ ਉਸ ਨੇ ਪੀੜਤ ਤੋਂ 21 ਲੱਖ 30 ਹਜ਼ਾਰ ਰੁਪਏ ਦੀ ਮੰਗ ਕੀਤੀ ਸੀ।

ਪੀੜਤ ਦਾ ਕਹਿਣਾ ਹੈ ਕਿ ਪੈਸੇ ਲੈਣ ਤੋਂ ਬਾਅਦ ਉਸ ਦੀ ਪਤਨੀ ਨੇ ਉਸ ਨਾਲ ਸਬੰਧ ਖਤਮ ਕਰ ਦਿੱਤੇ, ਨਾ ਤਾਂ ਉਸ ਨੂੰ ਵਿਦੇਸ਼ ਬੁਲਾਇਆ ਅਤੇ ਨਾ ਹੀ ਪੈਸੇ ਵਾਪਸ ਕੀਤੇ। ਫਿਲਹਾਲ ਪੁਲਿਸ ਨੇ ਮਾਮਲਾ ਦਰਜ ਕਰਕੇ ਅਗਲੇਰੀ ਕਾਰਵਾਈ ਸ਼ੁਰੂ ਕਰ ਦਿੱਤੀ ਹੈ। 

Related Articles

Leave a Reply