ਸਲਮਾਨ ਖਾਨ ਤੋਂ ਬਾਅਦ ਭਾਰਤੀ ਅਭਿਨੇਤਾ ਸ਼ਾਹਰੁਖ ਖਾਨ ਨੂੰ ਫੈਜ਼ਾਨ ਖਾਨ ਨਾਂ ਦੇ ਵਿਅਕਤੀ ਨੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਹੈ। ਮਹਾਰਾਸ਼ਟਰ ਦੇ ਬਾਂਦਰਾ ਪੁਲਿਸ ਸਟੇਸ਼ਨ ਵਿੱਚ ਐਫਆਈਆਰ ਦਰਜ ਕੀਤੀ ਗਈ ਹੈ। ਰਾਏਪੁਰ ਦੇ ਰਹਿਣ ਵਾਲੇ ਮੁਲਜ਼ਮ ਨੇ ਅਦਾਕਾਰ ਤੋਂ ਵੱਡੀ ਫਿਰੌਤੀ ਦੀ ਮੰਗ ਕੀਤੀ ਹੈ।
ਬਾਲੀਵੁੱਡ ਸੁਪਰਸਟਾਰ ਸ਼ਾਹਰੁਖ ਖਾਨ ਨੂੰ ਜਾਨੋਂ ਮਾਰਨ ਦੀਆਂ ਧਮਕੀਆਂ ਮਿਲਣ ਤੋਂ ਬਾਅਦ ਪੁਲਿਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ । ਰਿਪੋਰਟ ਮੁਤਾਬਕ ਉਸ ਨੂੰ ਧਮਕੀ ਭਰਿਆ ਕਾਲ ਆਇਆ ਸੀ। ਮੁੰਬਈ ਦੇ ਬਾਂਦਰਾ ਪੁਲਿਸ ਸਟੇਸ਼ਨ ‘ਚ ਮਾਮਲਾ ਦਰਜ ਕੀਤਾ ਗਿਆ ਹੈ। ਛੱਤੀਸਗੜ੍ਹ ਦੇ ਰਾਏਪੁਰ ਦੇ ਰਹਿਣ ਵਾਲੇ ਫੈਜ਼ਾਨ ਨਾਂ ਦੇ ਵਿਅਕਤੀ ਨੇ ਧਮਕੀ ਭਰੀ ਕਾਲ ਕੀਤੀ ਹੈ। ਸੂਤਰਾਂ ਨੇ ਦੱਸਿਆ ਕਿ ਮੁੰਬਈ ਪੁਲਸ ਦੀ ਇਕ ਟੀਮ ਜਾਂਚ ਲਈ ਰਾਏਪੁਰ ਗਈ ਹੈ। ਅਭਿਨੇਤਾ ਸ਼ਾਹਰੁਖ ਖਾਨ ਨੂੰ ਕਥਿਤ ਤੌਰ ‘ਤੇ ਧਮਕੀ ਦੇਣ ਦੇ ਦੋਸ਼ ‘ਚ ਬਾਈ ਦੇ ਬਾਂਦਰਾ ਪੁਲਸ ਸਟੇਸ਼ਨ ‘ਚ ਇਕ ਅਣਪਛਾਤੇ ਵਿਅਕਤੀ ਖਿਲਾਫ ਮਾਮਲਾ ਦਰਜ ਕੀਤਾ ਗਿਆ ਹੈ।