ਬਾਲੀਵੁੱਡ ਅਦਾਕਾਰ ਸਲਮਾਨ ਖਾਨ ਨੂੰ ਇੱਕ ਵਾਰ ਫਿਰ ਜਾਨੋਂ ਮਾਰਨ ਦੀ ਧਮਕੀ ਮਿਲੀ ਹੈ। ਮੀਡੀਆ ਰਿਪੋਰਟਾਂ ਦੀ ਮੰਨੀਏ ਤਾਂ ਇਸ ਵਾਰ ਧਮਕੀ ਦੇਣ ਵਾਲੇ ਵਿਅਕਤੀ ਨੇ 2 ਕਰੋੜ ਰੁਪਏ ਦੀ ਫਿਰੌਤੀ ਮੰਗੀ ਹੈ।
ਮੁੰਬਈ ਟ੍ਰੈਫਿਕ ਪੁਲਸ ਨੂੰ ਮਿਲੀ ਇਸ ਧਮਕੀ ‘ਚ ਕਿਹਾ ਗਿਆ ਹੈ ਕਿ ਜੇਕਰ ਪੈਸੇ ਨਾ ਦਿੱਤੇ ਗਏ ਤਾਂ ਐਕਟਰ ਦੀ ਜਾਨ ਲੈ ਲਈ ਜਾਵੇਗੀ। ਮੈਸੇਜ ਮਿਲਣ ਤੋਂ ਬਾਅਦ ਵਰਲੀ ‘ਚ ਮੌਜੂਦ ਅਧਿਕਾਰੀਆਂ ਨੇ ਸੰਦੇਸ਼ ਭੇਜਣ ਵਾਲੇ ਅਣਪਛਾਤੇ ਵਿਅਕਤੀ ਦੇ ਖਿਲਾਫ ਮਾਮਲਾ ਦਰਜ ਕਰਕੇ ਜਾਂਚ ਸ਼ੁਰੂ ਕਰ ਦਿੱਤੀ ਹੈ।
5 ਦਿਨ ਪਹਿਲਾਂ 25 ਅਕਤੂਬਰ ਨੂੰ ਵੀ ਸਲਮਾਨ ਨੂੰ ਇਸੇ ਤਰ੍ਹਾਂ ਜਾਨੋਂ ਮਾਰਨ ਦੀ ਧਮਕੀ ਮਿਲੀ ਸੀ। ਦੋਸ਼ੀ ਨੂੰ ਮੁੰਬਈ ਪੁਲਸ ਨੇ ਮੰਗਲਵਾਰ ਨੂੰ ਨੋਇਡਾ ਤੋਂ ਗ੍ਰਿਫਤਾਰ ਕੀਤਾ ਸੀ। ਉਸ ਦੀ ਪਛਾਣ ਮੁਹੰਮਦ ਤਇਅਬ (20) ਵਜੋਂ ਹੋਈ ਹੈ। ਏਸੀਪੀ ਨੋਇਡਾ ਪ੍ਰਵੀਨ ਕੁਮਾਰ ਸਿੰਘ ਨੇ ਦੱਸਿਆ- ਮੁਲਜ਼ਮਾਂ ਨੂੰ ਸੂਰਜਪੁਰ ਅਦਾਲਤ ਵਿੱਚ ਪੇਸ਼ ਕੀਤਾ ਜਾਵੇਗਾ। ਉਥੋਂ ਮੁੰਬਈ ਪੁਲਸ ਉਸ ਨੂੰ ਟਰਾਂਜ਼ਿਟ ਰਿਮਾਂਡ ‘ਤੇ ਲੈ ਜਾਵੇਗੀ।
ਤਇਅਬ ਨੇ 25 ਅਕਤੂਬਰ ਦੀ ਸ਼ਾਮ ਨੂੰ ਐਨਸੀਪੀ ਨੇਤਾ ਬਾਬ ਸਿੱਦੀਕੀ ਦੇ ਬੇਟੇ ਜੀਸ਼ਾਨ ਸਿੱਦੀਕੀ ਦੇ ਬਾਂਦਰਾ ਦਫ਼ਤਰ ਨੂੰ ਇੱਕ ਸੁਨੇਹਾ ਭੇਜਿਆ ਸੀ। ਇਸ ‘ਚ ਸਲਮਾਨ ਖਾਨ ਅਤੇ ਜੀਸ਼ਾਨ ਨੂੰ ਫਿਰੌਤੀ ਨਾ ਦੇਣ ‘ਤੇ ਜਾਨੋਂ ਮਾਰਨ ਦੀ ਧਮਕੀ ਦਿੱਤੀ ਗਈ ਸੀ। ਜ਼ੀਸ਼ਾਨ ਦੇ ਇੱਕ ਕਰਮਚਾਰੀ ਨੇ ਪੁਲਿਸ ਕੋਲ ਐਫਆਈਆਰ ਦਰਜ ਕਰਵਾਈ ਸੀ।