BTV Canada Official

Watch Live

ਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਦੀ ਮੌਤ, ਹੁਣ ਤੱਕ ਕਈਆਂ ਦੀ ਜਾਨ ਜਾ ਚੁੱਕੀ

ਸ਼ੰਭੂ ਬਾਰਡਰ ‘ਤੇ ਇਕ ਹੋਰ ਕਿਸਾਨ ਦੀ ਮੌਤ, ਹੁਣ ਤੱਕ ਕਈਆਂ ਦੀ ਜਾਨ ਜਾ ਚੁੱਕੀ

27 ਮਾਰਚ 2024: ਸ਼ੰਭੂ ਸਰਹੱਦ ‘ਤੇ ਚੱਲ ਰਹੇ ਕਿਸਾਨ ਅੰਦੋਲਨ ‘ਚ ਸ਼ਾਮਲ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ। ਜ਼ਿਕਰਯੋਗ ਹੈ ਕਿ ਕਿਸਾਨ ਅੰਦੋਲਨ ਦੇ 45ਵੇਂ ਦਿਨ ਤੱਕ ਸ਼ਹੀਦ ਕਿਸਾਨ ਸ਼ੁਭਕਰਨ ਸਿੰਘ ਸਮੇਤ 12 ਕਿਸਾਨਾਂ ਦੀ ਮੌਤ ਹੋ ਚੁੱਕੀ ਹੈ। ਮ੍ਰਿਤਕ ਕਿਸਾਨ ਦੀ ਪਛਾਣ ਸ਼ੇਰ ਸਿੰਘ (70) ਪੁੱਤਰ ਰੁਲਦਾ ਸਿੰਘ ਵਾਸੀ ਪਿੰਡ ਬਖਸ਼ੀਵਾਲਾ ਥਾਣਾ ਪਟਿਆਲਾ ਦੇ ਨਾਲ ਲੱਗਦੇ ਪਿੰਡ ਸਿੱਧੂਵਾਲ ਵਜੋਂ ਹੋਈ ਹੈ।

ਦੱਸਿਆ ਜਾ ਰਿਹਾ ਹੈ ਕਿ ਉਹ ਪਿਛਲੇ ਕਈ ਦਿਨਾਂ ਤੋਂ ਸ਼ੰਭੂ ਸਰਹੱਦ ‘ਤੇ ਸਰਗਰਮ ਸੀ ਪਰ 25 ਮਾਰਚ ਨੂੰ ਅਚਾਨਕ ਉਸ ਦਾ ਸ਼ੂਗਰ ਲੈਵਲ ਵਧ ਗਿਆ ਅਤੇ ਉਸ ਨੂੰ ਬੁਖਾਰ ਹੋ ਗਿਆ, ਜਿਸ ਕਾਰਨ ਉਸ ਨੂੰ ਤੁਰੰਤ ਸਿਵਲ ਹਸਪਤਾਲ ਰਾਜਪੁਰਾ ਲਿਜਾਇਆ ਗਿਆ, ਪਰ ਉਸ ਦੀ ਹਾਲਤ ‘ਚ ਕੋਈ ਸੁਧਾਰ ਨਹੀਂ ਹੋਇਆ | .. ਇੱਥੋਂ ਡਾਕਟਰਾਂ ਨੇ ਸ਼ੇਰ ਸਿੰਘ ਨੂੰ ਸਰਕਾਰੀ ਰਾਜਿੰਦਰਾ ਹਸਪਤਾਲ ਪਟਿਆਲਾ ਲਈ ਰੈਫਰ ਕਰ ਦਿੱਤਾ। ਇੱਥੇ ਡਾਕਟਰਾਂ ਨੇ ਕਈ ਘੰਟੇ ਉਸ ਦਾ ਇਲਾਜ ਕੀਤਾ ਪਰ 26 ਮਾਰਚ ਨੂੰ ਇਸ ਬਜ਼ੁਰਗ ਕਿਸਾਨ ਦੀ ਇਲਾਜ ਦੌਰਾਨ ਮੌਤ ਹੋ ਗਈ।

Related Articles

Leave a Reply