BTV Canada Official

Watch Live

ਸ਼ੰਭੂ ਬਾਰਡਰ ਤੇ ਕਿਸਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ

ਸ਼ੰਭੂ ਬਾਰਡਰ ਤੇ ਕਿਸਾਨ ਦੀ ਹਾਰਟ ਅਟੈਕ ਨਾਲ ਹੋਈ ਮੌਤ

17 ਫ਼ਰਵਰੀ 2024: ਹਰਿਆਣਾ ਦੇ ਸ਼ੰਭੂ ਬਾਰਡਰ ‘ਤੇ ਇਕ ਕਿਸਾਨ ਦੀ ਮੌਤ ਹੋ ਗਈ ਹੈ। ਕਿਸਾਨ ਨੂੰ ਦਿਲ ਦਾ ਦੌਰਾ ਪਿਆ ਅਤੇ ਫਿਰ ਹਸਪਤਾਲ ਵਿੱਚ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ।
65 ਸਾਲਾ ਗਿਆਨ ਸਿੰਘ ਕਿਸਾਨ ਅੰਦੋਲਨ ਵਿੱਚ ਸ਼ਾਮਲ ਹੋਣ ਲਈ ਪਹੁੰਚਿਆ ਸੀ। ਇੱਥੇ ਉਹ ਅੰਬਾਲਾ ਦੇ ਸ਼ੰਭੂ ਬਾਰਡਰ ‘ਤੇ ਪ੍ਰਦਰਸ਼ਨ ਵਿਚ ਹਿੱਸਾ ਲੈ ਰਿਹਾ ਸੀ। ਉਹ ਗੁਰਦਾਸਪੁਰ ਜ਼ਿਲ੍ਹੇ ਦਾ ਵਸਨੀਕ ਸੀ।

ਗਿਆਨ ਸਿੰਘ ਦੀ ਮ੍ਰਿਤਕ ਦੇਹ ਨੂੰ ਅੱਜ ਸ਼ੁੱਕਰਵਾਰ ਸ਼ੰਭੂ ਸਰਹੱਦ ‘ਤੇ ਲਿਆਂਦਾ ਜਾਵੇਗਾ ਅਤੇ ਕਿਸਾਨਾਂ ਵੱਲੋਂ ਉਨ੍ਹਾਂ ਨੂੰ ਸ਼ਰਧਾਂਜਲੀ ਭੇਟ ਕੀਤੀ ਜਾਵੇਗੀ।

Related Articles

Leave a Reply