ਸਮੁੱਚੇ ਸਿੱਖ ਜਗਤ ਵਾਂਗ ਸਿੱਖ ਕੌਮ ਦੇ ਚੌਥੇ ਤਖ਼ਤ ਤਖ਼ਤ ਸ੍ਰੀ ਦਮਦਮਾ ਸਾਹਿਬ ਵਿਖੇ ਵੀ ਸਾਕਾ ਨੀਲਾ ਦੀ 40ਵੀਂ ਬਰਸੀ ਮਨਾਈ ਗਈ। ਤਖ਼ਤ ਸਾਹਿਬ ਦੇ ਗੁਰਦੁਆਰਾ ਦਮਦਮਾ ਸਾਹਿਬ ਵਿਖੇ ਸ਼੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ। ਇਸ ਮੌਕੇ ਵੱਡੀ ਗਿਣਤੀ ਵਿੱਚ ਸੰਗਤਾਂ ਨੇ ਵੀ ਹਾਜ਼ਰੀ ਭਰੀ। ਭੋਗ ਉਪਰੰਤ ਗੱਲਬਾਤ ਕਰਦਿਆਂ ਤਖ਼ਤ ਸ੍ਰੀ ਦਮਦਮਾ ਸਾਹਿਬ ਦੇ ਜਥੇਦਾਰ ਸਿੰਘ ਸਾਹਿਬ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜੂਨ 1984 ਵਿਚ ਉਸ ਵੇਲੇ ਦੀ ਕੇਂਦਰ ਸਰਕਾਰ ਨੇ ਸ੍ਰੀ ਅਕਾਲ ਤਖ਼ਤ ਸਾਹਿਬ ‘ਤੇ ਫ਼ੌਜੀ ਹਮਲਾ ਕਰਕੇ ਸ੍ਰੀ ਅਕਾਲ ਤਖ਼ਤ ਸਾਹਿਬ ਨੂੰ ਢਹਿ ਢੇਰੀ ਕਰ ਦਿੱਤਾ ਸੀ ਅਤੇ 35 ਹੋਰ ਗੁਰਦੁਆਰਾ ਸਾਹਿਬਾਨ ਨੂੰ ਵੀ ਸ਼ਹੀਦ ਕਰ ਦਿੱਤਾ ਸੀ | ਹਮਲਾ ਕੀਤਾ। ਉਨ੍ਹਾਂ ਕਿਹਾ ਕਿ ਅੱਜ ਸਾਕਾ ਨੀਲਾ ਤਾਰਾ ਦੇ 40 ਸਾਲ ਪੂਰੇ ਹੋਣ ‘ਤੇ ਸਮੁੱਚੀ ਕੌਮ ਸ੍ਰੀ ਅਕਾਲ ਤਖ਼ਤ ਸਾਹਿਬ ਦੀ ਸੁਰੱਖਿਆ ਲਈ ਸ਼ਹੀਦੀ ਪ੍ਰਾਪਤ ਕਰਨ ਵਾਲੇ ਅਤੇ ਆਪਰੇਸ਼ਨ ਦੌਰਾਨ ਸ਼ਹੀਦ ਹੋਏ ਮਹਾਨ ਯੋਧੇ ਨੂੰ ਸ਼ਰਧਾ ਦੇ ਫੁੱਲ ਭੇਟ ਕਰ ਰਹੀ ਹੈ।