ਸਾਬਕਾ ਪ੍ਰਧਾਨ ਮੰਤਰੀ ਮਨਮੋਹਨ ਸਿੰਘ ਨੇ ਲੋਕ ਸਭਾ ਚੋਣਾਂ ਲਈ ਪੰਜਾਬ ਦੇ ਵੋਟਰਾਂ ਨੂੰ ਪਿਆਰ, ਸ਼ਾਂਤੀ, ਭਾਈਚਾਰਕ ਸਾਂਝ ਅਤੇ ਸਦਭਾਵਨਾ ਦਾ ਮੌਕਾ ਦੇਣ ਦੀ ਅਪੀਲ ਕੀਤੀ ਹੈ। ਉਨ੍ਹਾਂ ਇਸ ਸਬੰਧੀ ਪੱਤਰ ਵੀ ਲਿਖਿਆ ਹੈ।
ਸਾਬਕਾ ਪ੍ਰਧਾਨ ਮੰਤਰੀ ਨੇ ਕਿਹਾ ਕਿ ਸਿਰਫ ਕਾਂਗਰਸ ਹੀ ਵਿਕਾਸ-ਮੁਖੀ ਅਗਾਂਹਵਧੂ ਭਵਿੱਖ ਨੂੰ ਯਕੀਨੀ ਬਣਾ ਸਕਦੀ ਹੈ, ਜਿੱਥੇ ਲੋਕਤੰਤਰ ਅਤੇ ਸੰਵਿਧਾਨ ਦੀ ਰੱਖਿਆ ਕੀਤੀ ਜਾਵੇਗੀ। ਮਨਮੋਹਨ ਸਿੰਘ ਨੇ ਕਿਹਾ ਕਿ ਪੰਜਾਬੀਆਂ ਨੂੰ ਵਿਕਾਸ ਅਤੇ ਸਰਬਪੱਖੀ ਤਰੱਕੀ ਲਈ ਵੋਟ ਪਾਉਣੀ ਚਾਹੀਦੀ ਹੈ।
ਮੋਦੀ ‘ਤੇ ਨਿਸ਼ਾਨਾ ਸਾਧਦੇ ਹੋਏ ਸਾਬਕਾ ਪੀਐਮ ਨੇ ਕਿਹਾ ਕਿ ਨਰਿੰਦਰ ਮੋਦੀ ਅਜਿਹੇ ਪਹਿਲੇ ਪ੍ਰਧਾਨ ਮੰਤਰੀ ਹਨ ਜਿਨ੍ਹਾਂ ਨੇ ਜਨਤਕ ਚਰਚਾ ਅਤੇ ਪ੍ਰਧਾਨ ਮੰਤਰੀ ਦੇ ਅਹੁਦੇ ਦੀ ਗੰਭੀਰਤਾ ਨੂੰ ਘੱਟ ਕੀਤਾ ਹੈ। ਮਨਮੋਹਨ ਸਿੰਘ ਨੇ ਲਿਖਿਆ ਕਿ ਮੋਦੀ ਸਰਕਾਰ ਨੇ ਕਿਸਾਨਾਂ ਦਾ ਅਪਮਾਨ ਕੀਤਾ ਹੈ।