ਪੰਜਾਬ ਸਰਕਾਰ ਦੀ ਤਰਫੋਂ ਆਈ.ਏ.ਐਸ. ਅਧਿਕਾਰੀ ਵੀ.ਕੇ. ਜੰਜੂਆ ਨੂੰ ਵੱਡੀ ਜ਼ਿੰਮੇਵਾਰੀ ਸੌਂਪੀ ਗਈ ਹੈ। ਦੱਸਿਆ ਜਾ ਰਿਹਾ ਹੈ ਕਿ ਪੰਜਾਬ ਦੇ ਸਾਬਕਾ ਮੁੱਖ ਸਕੱਤਰ ਵੀ.ਕੇ. ਜੰਜੂਆ ਨੂੰ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਹੈ। ਪੰਜਾਬ ਸਰਕਾਰ ਵੀ.ਕੇ. ਜੰਜੂਆ ਨੂੰ ਪੰਜਾਬ ਪਾਰਦਰਸ਼ਤਾ ਅਤੇ ਜਵਾਬਦੇਹੀ ਕਮਿਸ਼ਨ ਵਿੱਚ ਮੁੱਖ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ। ਮੁੱਖ ਮੰਤਰੀ ਭਗਵੰਤ ਮਾਨ ਨੇ ਵੀਰਵਾਰ ਨੂੰ ਉਨ੍ਹਾਂ ਦੇ ਨਾਂ ਨੂੰ ਮਨਜ਼ੂਰੀ ਦਿੱਤੀ। ਜੰਜੂਆ 11 ਮਹੀਨਿਆਂ ਦੇ ਕਾਰਜਕਾਲ ਤੋਂ ਬਾਅਦ ਪਿਛਲੇ ਸਾਲ ਜੂਨ ਵਿੱਚ ਮੁੱਖ ਸਕੱਤਰ ਦੇ ਅਹੁਦੇ ਤੋਂ ਸੇਵਾਮੁਕਤ ਹੋਏ ਸਨ। ਉਸ ਸਮੇਂ ਸਭ ਤੋਂ ਸੀਨੀਅਰ ਨੌਕਰਸ਼ਾਹ ਹੋਣ ਕਰਕੇ, ਉਨ੍ਹਾਂ ਨੂੰ ‘ਆਪ’ ਸਰਕਾਰ ਦੁਆਰਾ ਮੁੱਖ ਸਕੱਤਰ ਵਜੋਂ ਚੁਣਿਆ ਗਿਆ ਸੀ।