BTV Canada Official

Watch Live

ਸਾਬਕਾ CM ਚੰਨੀ ਨੂੰ ਮੁਸਲਿਮ ਭਾਈਚਾਰੇ ਨਾਲ ਨਮਾਜ਼ ਅਦਾ ਕਰਨ ਤੋਂ ਰੋਕਿਆ, ਮਾਹੌਲ ਤਣਾਅਪੂਰਨ

ਸਾਬਕਾ CM ਚੰਨੀ ਨੂੰ ਮੁਸਲਿਮ ਭਾਈਚਾਰੇ ਨਾਲ ਨਮਾਜ਼ ਅਦਾ ਕਰਨ ਤੋਂ ਰੋਕਿਆ, ਮਾਹੌਲ ਤਣਾਅਪੂਰਨ

12 ਅਪ੍ਰੈਲ 2024: ਈਦ-ਉਲ-ਫਿਤਰ ਦੇ ਮੌਕੇ ‘ਤੇ ਸਾਬਕਾ ਮੁੱਖ ਮੰਤਰੀ ਚਰਨਜੀਤ ਸਿੰਘ ਚੰਨੀ ਮੁਸਲਿਮ ਭਾਈਚਾਰੇ ਨੂੰ ਮੁਬਾਰਕਬਾਦ ਦੇਣ ਲਈ ਜਲੰਧਰ ਸ਼ਹਿਰ ਦੀਆਂ ਕਈ ਮਸਜਿਦਾਂ ਅਤੇ ਈਦਗਾਹਾਂ ‘ਚ ਪਹੁੰਚੇ। ਜਦੋਂ ਮੁਸਲਿਮ ਭਾਈਚਾਰੇ ਦੇ ਲੋਕ ਗੁਲਾਬ ਦੇਵੀ ਰੋਡ ‘ਤੇ ਸਥਿਤ ਈਦਗਾਹ ‘ਚ ਨਮਾਜ਼ ਅਦਾ ਕਰਨ ਲਈ ਖੜ੍ਹੇ ਹੋਏ ਤਾਂ ਉੱਥੇ ਮੌਜੂਦ ਚੰਨੀ ਵੀ ਉਨ੍ਹਾਂ ਦੇ ਨਾਲ ਕਤਾਰ ‘ਚ ਖੜ੍ਹੇ ਹੋਣ ਲੱਗੇ, ਜਿਸ ‘ਤੇ ਇਕ ਬਜ਼ੁਰਗ ਮੁਸਲਿਮ ਵਿਅਕਤੀ ਨੇ ਉਨ੍ਹਾਂ ਨੂੰ ਅਜਿਹਾ ਕਰਨ ਤੋਂ ਰੋਕਿਆ ਅਤੇ ਕਿਹਾ ਕਿ ਤੁਸੀਂ ਉਨ੍ਹਾਂ ‘ਚੋਂ ਹੋ। ਮੁਸਲਮਾਨ ਖੜ੍ਹੇ ਹੋ ਕੇ ਨਮਾਜ਼ ਨਹੀਂ ਪੜ੍ਹ ਸਕਦੇ।

ਇਸ ਮਾਮਲੇ ਨੂੰ ਲੈ ਕੇ ਚੰਨੀ ਦੇ ਨਾਲ ਆਏ ਮੁਸਲਿਮ ਆਗੂ ਜੱਬਾਰ ਖਾਨ ਅਤੇ ਬਜ਼ੁਰਗ ਵਿਚਕਾਰ ਤਕਰਾਰਬਾਜ਼ੀ ਹੋ ਗਈ, ਜਿਸ ਕਾਰਨ ਮਾਹੌਲ ਤਣਾਅਪੂਰਨ ਹੋ ਗਿਆ। ਮਾਹੌਲ ਗਰਮ ਹੁੰਦਾ ਦੇਖ ਚਰਨਜੀਤ ਸਿੰਘ ਚੰਨੀ ਉਥੋਂ ਹਟ ਗਏ ਅਤੇ ਪਿੱਛੇ ਦੂਜੀ ਲਾਈਨ ਵਿਚ ਖੜ੍ਹੇ ਹੋ ਕੇ ਮੁਸਲਿਮ ਭਾਈਚਾਰੇ ਨਾਲ ਨਮਾਜ਼ ਅਦਾ ਕੀਤੀ। ਵਰਨਣਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਚੰਨੀ ਨੂੰ ਜਲੰਧਰ ਤੋਂ ਕਾਂਗਰਸ ਦਾ ਸੰਭਾਵੀ ਉਮੀਦਵਾਰ ਦੱਸਿਆ ਜਾ ਰਿਹਾ ਹੈ ਅਤੇ ਉਹ ਜ਼ਿਲ੍ਹੇ ਵਿੱਚ ਕਿਸੇ ਵੀ ਪ੍ਰੋਗਰਾਮ ਨੂੰ ਨਹੀਂ ਛੱਡ ਰਹੇ ਹਨ। ਇੱਕ ਹਫਤਾ ਪਹਿਲਾਂ ਉਹ ਮੁਬੀਨ ਖਾਨ ਦੁਆਰਾ ਆਯੋਜਿਤ ਇਫਤਾਰ ਪਾਰਟੀ ਵਿੱਚ ਵੀ ਸ਼ਾਮਲ ਹੋਏ ਸਨ।

Related Articles

Leave a Reply