22 ਮਾਰਚ 2024: ਸਿੱਖਿਆ ਵਿਭਾਗ ਚੰਡੀਗੜ੍ਹ ਨੇ ਸਾਰੇ ਸਰਕਾਰੀ ਅਤੇ ਸਰਕਾਰੀ ਸਹਾਇਤਾ ਪ੍ਰਾਪਤ ਸਕੂਲਾਂ ਲਈ ਗਰਮੀਆਂ ਦੀਆਂ ਛੁੱਟੀਆਂ ਦਾ ਸ਼ਡਿਊਲ ਵੀ ਜਾਰੀ ਕਰ ਦਿੱਤਾ ਹੈ। ਇਸ ਵਾਰ 23 ਮਈ ਤੋਂ 30 ਜੂਨ ਤੱਕ 39 ਦਿਨਾਂ ਦੀਆਂ ਛੁੱਟੀਆਂ ਹੋਣਗੀਆਂ।
ਜਾਰੀ ਛੁੱਟੀਆਂ ਦੀ ਸੂਚੀ ਅਨੁਸਾਰ ਅਧਿਆਪਕਾਂ ਤੇ ਸਟਾਫ਼ ਨੂੰ 28 ਅਤੇ 29 ਜੂਨ ਨੂੰ ਹਾਜ਼ਰ ਰਹਿਣਾ ਪਵੇਗਾ। ਪਤਝੜ ਦੀ ਛੁੱਟੀ 29 ਅਕਤੂਬਰ ਤੋਂ 1 ਨਵੰਬਰ ਤੱਕ ਚਾਰ ਦਿਨ ਹੁੰਦੀ ਹੈ। ਸਰਦੀਆਂ ਦੀਆਂ ਛੁੱਟੀਆਂ 26 ਦਸੰਬਰ ਤੋਂ 7 ਜਨਵਰੀ ਤੱਕ 13 ਦਿਨਾਂ ਲਈ ਹੋਣਗੀਆਂ। ਇਸ ਤੋਂ ਇਲਾਵਾ 19 ਅਗਸਤ ਨੂੰ ਰਕਸ਼ਾ ਬੰਧਨ ਅਤੇ 2 ਨਵੰਬਰ ਨੂੰ ਗੋਵਰਧਨ ਪੂਜਾ ਦੀ ਛੁੱਟੀ ਰਹੇਗੀ। ਇਸ ਤੋਂ ਇਲਾਵਾ ਪ੍ਰਿੰਸੀਪਲ ਅਤੇ ਸਕੂਲ ਮੁਖੀ ਆਪਣੇ ਪੱਧਰ ’ਤੇ ਇੱਕ ਦਿਨ ਦੀ ਛੁੱਟੀ ਲੈ ਸਕਣਗੇ।
ਵਿਭਾਗ ਨੇ ਆਪਣੀ ਅਧਿਕਾਰਤ ਵੈੱਬਸਾਈਟ https://www.chdeducation.gov.in/ ‘ਤੇ ਸਕੂਲਾਂ ਦੀਆਂ ਛੁੱਟੀਆਂ ਦੀ ਅਧਿਕਾਰਤ ਸੂਚੀ ਜਾਰੀ ਕੀਤੀ ਹੈ।