ਦਿੱਲੀ ਸ਼ਰਾਬ ਨੀਤੀ ਘਪਲੇ ਦੇ ਮਾਮਲੇ ‘ਚ ਜ਼ਮਾਨਤ ‘ਤੇ ਚੱਲ ਰਹੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਸੁਪਰੀਮ ਕੋਰਟ ‘ਚ ਨਵੀਂ ਪਟੀਸ਼ਨ ਦਾਇਰ ਕੀਤੀ ਹੈ। ਇਸ ਵਿਚ ਉਸ ਨੇ ਮੈਡੀਕਲ ਹਾਲਤ ਦੇ ਆਧਾਰ ‘ਤੇ ਜ਼ਮਾਨਤ 7 ਦਿਨ ਹੋਰ ਵਧਾਉਣ ਦੀ ਮੰਗ ਕੀਤੀ ਹੈ। ਕੇਜਰੀਵਾਲ ਨੂੰ ਈਡੀ ਨੇ 21 ਮਾਰਚ ਨੂੰ ਗ੍ਰਿਫਤਾਰ ਕੀਤਾ ਸੀ। ਕੇਜਰੀਵਾਲ ਦੀ 21 ਦਿਨਾਂ ਦੀ ਜ਼ਮਾਨਤ 1 ਜੂਨ ਨੂੰ ਖਤਮ ਹੋ ਰਹੀ ਹੈ।
ਆਮ ਆਦਮੀ ਪਾਰਟੀ ਮੁਤਾਬਕ ਉਨ੍ਹਾਂ ਦੀ ਗ੍ਰਿਫਤਾਰੀ ਤੋਂ ਬਾਅਦ ਕੇਜਰੀਵਾਲ ਦਾ ਭਾਰ 7 ਕਿਲੋ ਘਟ ਗਿਆ ਹੈ ਅਤੇ ਉਨ੍ਹਾਂ ਦਾ ਕੀਟੋਨ ਪੱਧਰ ਉੱਚਾ ਹੈ ਜੋ ਕਿਸੇ ਗੰਭੀਰ ਬੀਮਾਰੀ ਦਾ ਸੰਕੇਤ ਹੋ ਸਕਦਾ ਹੈ।
ਸੁਪਰੀਮ ਕੋਰਟ ਨੇ ਈਡੀ ਮਾਮਲੇ ਵਿੱਚ ਜੇਲ੍ਹ ਜਾਣ ਤੋਂ 50 ਦਿਨਾਂ ਬਾਅਦ ਜ਼ਮਾਨਤ ਦਿੱਤੀ ਸੀ। ਕੇਜਰੀਵਾਲ 10 ਮਈ ਨੂੰ ਦਿੱਲੀ ਦੀ ਤਿਹਾੜ ਜੇਲ੍ਹ ਤੋਂ ਰਿਹਾਅ ਹੋਏ ਸਨ।