BTV BROADCASTING

ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ ਦਿੱਤੀ ਰਾਹਤ, ਦਫਤਰ ਖਾਲੀ ਕਰਨ ਦੀ ਸਮਾਂ ਵਧਾਈ ਸੀਮਾ

ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ ਦਿੱਤੀ ਰਾਹਤ, ਦਫਤਰ ਖਾਲੀ ਕਰਨ ਦੀ ਸਮਾਂ ਵਧਾਈ ਸੀਮਾ

ਆਮ ਆਦਮੀ ਪਾਰਟੀ ਨੂੰ ਰਾਹਤ ਦਿੰਦੇ ਹੋਏ ਸੁਪਰੀਮ ਕੋਰਟ ਨੇ ਰਾਉਸ ਐਵੇਨਿਊ ਸਥਿਤ ਪਾਰਟੀ ਦਫ਼ਤਰ ਨੂੰ ਖਾਲੀ ਕਰਨ ਦੀ ਸਮਾਂ ਸੀਮਾ ਵਧਾ ਦਿੱਤੀ ਹੈ। ਸੁਪਰੀਮ ਕੋਰਟ ਨੇ ਹੁਣ ਪਾਰਟੀ ਨੂੰ 10 ਅਗਸਤ ਤੱਕ ਪਾਰਟੀ ਦਫ਼ਤਰ ਖਾਲੀ ਕਰਨ ਦੇ ਹੁਕਮ ਦਿੱਤੇ ਹਨ। ਇਸ ਤੋਂ ਪਹਿਲਾਂ 4 ਮਾਰਚ ਨੂੰ ਸੁਪਰੀਮ ਕੋਰਟ ਨੇ ਆਮ ਆਦਮੀ ਪਾਰਟੀ ਨੂੰ 15 ਜੂਨ ਤੱਕ ਦਫ਼ਤਰ ਖਾਲੀ ਕਰਨ ਦੇ ਨਿਰਦੇਸ਼ ਦਿੱਤੇ ਸਨ। ਡੈੱਡਲਾਈਨ ਖਤਮ ਹੋਣ ਤੋਂ ਪਹਿਲਾਂ ਹੀ ਆਮ ਆਦਮੀ ਪਾਰਟੀ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰਕੇ ਸਮਾਂ ਸੀਮਾ ਵਧਾਉਣ ਦੀ ਮੰਗ ਕੀਤੀ ਸੀ।

ਸੁਪਰੀਮ ਕੋਰਟ ਨੇ ਕਿਹਾ- ਇਹ ਆਖਰੀ ਮੌਕਾ ਹੈ
ਹੁਣ ‘ਆਪ’ ਦੀ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਜਸਟਿਸ ਵਿਕਰਮ ਨਾਥ ਅਤੇ ਜਸਟਿਸ ਸੰਦੀਪ ਮਹਿਤਾ ਦੀ ਛੁੱਟੀ ਵਾਲੇ ਬੈਂਚ ਨੇ ਆਮ ਆਦਮੀ ਪਾਰਟੀ ਵੱਲੋਂ ਪੇਸ਼ ਹੋਏ ਵਕੀਲ ਅਭਿਸ਼ੇਕ ਮਨੂ ਸਿੰਘਵੀ ਦੀਆਂ ਦਲੀਲਾਂ ‘ਤੇ ਗੌਰ ਕਰਨ ਤੋਂ ਬਾਅਦ ਸਮਾਂ ਸੀਮਾ 10 ਅਗਸਤ ਤੱਕ ਵਧਾ ਦਿੱਤੀ ਹੈ। ਬੈਂਚ ਨੇ ਸਪੱਸ਼ਟ ਕੀਤਾ ਕਿ ਇਹ ਆਖਰੀ ਮੌਕਾ ਹੈ ਅਤੇ ਆਮ ਆਦਮੀ ਪਾਰਟੀ ਨੂੰ 10 ਅਗਸਤ ਨੂੰ ਜਾਂ ਇਸ ਤੋਂ ਪਹਿਲਾਂ 206, ਰੌਜ਼ ਐਵੇਨਿਊ ਸਥਿਤ ਇਮਾਰਤ ਤੋਂ ਆਪਣਾ ਕਬਜ਼ਾ ਛੱਡਣਾ ਹੋਵੇਗਾ।

ਵਰਨਣਯੋਗ ਹੈ ਕਿ ਰੌਜ਼ ਐਵੇਨਿਊ ਵਿੱਚ ਜਿੱਥੇ ਆਮ ਆਦਮੀ ਪਾਰਟੀ ਦਾ ਦਫ਼ਤਰ ਹੈ, ਉਹ ਜਗ੍ਹਾ ਦਿੱਲੀ ਹਾਈ ਕੋਰਟ ਕੰਪਲੈਕਸ ਨੂੰ ਅਲਾਟ ਕੀਤੀ ਗਈ ਹੈ ਅਤੇ ਇੱਥੇ ਜ਼ਿਲ੍ਹਾ ਅਦਾਲਤਾਂ ਲਈ ਬੁਨਿਆਦੀ ਢਾਂਚਾ ਵਿਕਸਤ ਕਰਨ ਦੀ ਤਜਵੀਜ਼ ਹੈ। ਸੁਪਰੀਮ ਕੋਰਟ ਨੇ ‘ਆਪ’ ਨੂੰ ਭੂਮੀ ਅਤੇ ਵਿਕਾਸ ਦਫ਼ਤਰ ਤੱਕ ਪਹੁੰਚ ਕਰਨ ਅਤੇ ਦਫ਼ਤਰ ਲਈ ਜ਼ਮੀਨ ਅਲਾਟ ਕਰਨ ਦੀ ਮੰਗ ਕਰਨ ਦਾ ਨਿਰਦੇਸ਼ ਦਿੱਤਾ ਸੀ। ਅਦਾਲਤ ਨੇ ਭੂਮੀ ਵਿਕਾਸ ਵਿਭਾਗ ਨੂੰ ਆਮ ਆਦਮੀ ਪਾਰਟੀ ਦੀ ਅਪੀਲ ‘ਤੇ ਚਾਰ ਹਫ਼ਤਿਆਂ ਦੇ ਅੰਦਰ ਜਵਾਬ ਦੇਣ ਦਾ ਹੁਕਮ ਦਿੱਤਾ ਸੀ।

Related Articles

Leave a Reply