ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਦੂਰ-ਅੰਦੇਸ਼ੀ ਸੋਚ ਸਦਕਾ ਅੱਜ ਸੂਬੇ ਅੰਦਰ ਸਿੱਖਿਆ ਤੇ ਸਿਹਤ ਦੇ ਖੇਤਰ ਵਿੱਚ ਕ੍ਰਾਂਤੀਕਾਰੀ ਤਬਦੀਲੀਆਂ ਆਈਆਂ ਹਨ ਜਿਸ ਸਦਕਾ ਅੱਜ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਵਿਦਿਆ ਦੇ ਮਿਆਰ ਨੂੰ ਹੋਰ ਉਚਾਈਆਂ ਤੇ ਲਿਜਾਉਂਦਿਆਂ ਆਧੁਨਿਕ ਤਕਨੀਕ ਨਾਲ ਜੋੜ ਕੇ ਵਿਦਿਆਰਥੀਆਂ ਨੂੰ ਸਮੇਂ ਦਾ ਹਾਣੀ ਬਣਾਇਆ ਜਾ ਰਿਹਾ ਹੈ। ਇਨ੍ਹਾਂ ਵਿਚਾਰਾਂ ਦਾ ਪ੍ਰਗਟਾਵਾ ਪੰਜਾਬ ਦੇ ਪੇਂਡੂ ਵਿਕਾਸ ਤੇ ਪੰਚਾਇਤ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਸਕੂਲ ਆਫ ਐਮੀਨੈਂਸ ਅਮਲੋਹ ਵਿਖੇ ਹੋਏ ਮਾਪੇ ਅਧਿਆਪਕ ਮਿਲਣੀ ਵਿੱਚ ਸ਼ਿਰਕਤ ਕਰਨ ਮੌਕੇ ਮੀਡੀਆ ਨਾਲ ਗੱਲਬਾਤ ਕਰਦਿਆਂ ਕੀਤਾ।
ਜਦੋਂ ਦੇਸ਼ ਨੂੰ ਅਨਾਜ ਦੀ ਲੋੜ ਸੀ, ਓਦੋਂ ਪੰਜਾਬ ਨੇ ਦਿਨ-ਰਾਤ ਇੱਕ ਕਰ ਕੇ ਦੇਸ਼ ਲਈ ਅਨਾਜ ਪੈਦਾ ਕਰ ਕੇ ਦਿੱਤਾ ਪਰ ਅੱਜ ਉਸ ਸਾਰੀ ਮਿਹਨਤ ਨੂੰ ਦਰਕਿਨਾਰ ਕਰ ਕੇ ਕੇਂਦਰ ਸਰਕਾਰ ਸੂਬੇ ਵਿੱਚੋਂ ਫ਼ਸਲ ਨਾ ਚੁੱਕ ਕੇ ਪੰਜਾਬ ਨਾਲ ਮਤਰੇਈ ਮਾਂ ਵਾਲਾ ਸਲੂਕ ਕਰ ਰਹੀ ਹੈ। ਇਹ ਗੱਲ ਕੈਬਨਿਟ ਮੰਤਰੀ ਸ. ਤਰੁਨਪ੍ਰੀਤ ਸਿੰਘ ਸੌਂਦ ਨੇ ਸਕੂਲ ਆਫ਼ ਐਮੀਨੈਂਸ, ਅਮਲੋਹ ਵਿਖੇ ਮਾਪੇ ਅਧਿਆਪਕ ਮਿਲਣੀ ਦਾ ਜਾਇਜ਼ਾ ਲੈਣ ਉਪਰੰਤ ਮੀਡੀਆ ਨਾਲ ਗੱਲਬਾਤ ਕਰਦਿਆਂ ਆਖੀ।