BTV BROADCASTING

ਹਥਿਆਰਬੰਦ ਵਿਅਕਤੀਆਂ ਨੇ ਘਰ ‘ਚ ਦਾਖਲ ਹੋ ਕੇ ਕੀਤੀ ਵਾਰਦਾਤ

ਹਥਿਆਰਬੰਦ ਵਿਅਕਤੀਆਂ ਨੇ ਘਰ ‘ਚ ਦਾਖਲ ਹੋ ਕੇ ਕੀਤੀ ਵਾਰਦਾਤ

ਸੰਗਰੂਰ ਦੇ ਦਿੜਬਾ ਇਲਾਕੇ ’ਚੋਂ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਨ ਦੀ ਖਬਰ ਮਿਲੀ ਹੈ। ਜਾਣਕਾਰੀ ਮੁਤਾਬਕ ਮਾਮਲਾ ਪਿੰਡ ਜਨਾਲ ਦਾ ਹੈ ਜਿੱਥੇ ਪਰਿਵਾਰ ‘ਤੇ ਤੇਜ਼ਧਾਰ ਹਥਿਆਰਾਂ ਨਾਲ ਹਮਲਾ ਕਰਕੇ ਜ਼ਖਮੀ ਕਰ ਦਿੱਤਾ ਗਿਆ। ਜ਼ਖ਼ਮੀਆਂ ਨੂੰ ਹਸਪਤਾਲ ਦਾਖ਼ਲ ਕਰਵਾਇਆ ਗਿਆ। 

ਇਹ ਪਤਾ ਨਹੀਂ ਲੱਗ ਸਕਿਆ ਹੈ ਕਿ ਹਥਿਆਰਬੰਦ ਲੋਕਾਂ ਨੇ ਹਮਲਾ ਕਿਉਂ ਕੀਤਾ। ਪਿੰਡ ਦੇ ਸਰਪੰਚ ਨੇ ਦੱਸਿਆ ਕਿ ਜਿਸ ਪਰਿਵਾਰ ‘ਤੇ ਹਮਲਾ ਹੋਇਆ ਹੈ ਉਹ ਚੰਗੇ ਲੋਕ ਹਨ। ਪਿੰਡ ਦੇ ਕੁਝ ਲੋਕ ਉਸ ਨੂੰ ਤੰਗ ਪ੍ਰੇਸ਼ਾਨ ਕਰ ਰਹੇ ਹਨ। ਉਸ ਨੇ ਉਕਤ ਹਮਲੇ ਦੀ ਸੂਚਨਾ ਪੁਲਸ ਨੂੰ ਦਿੱਤੀ। ਪੀੜਤ ਪਰਿਵਾਰ ਨੇ ਦੱਸਿਆ ਕਿ ਦੇਰ ਰਾਤ ਕੁਝ ਵਿਅਕਤੀ ਕੰਧ ਟੱਪ ਕੇ ਘਰ ‘ਚ ਦਾਖਲ ਹੋਏ ਅਤੇ ਉਨ੍ਹਾਂ ਦੇ ਪਰਿਵਾਰ ‘ਤੇ ਹਮਲਾ ਕਰ ਦਿੱਤਾ। ਇਸ ਘਟਨਾ ਦੌਰਾਨ 7 ਲੋਕ ਜ਼ਖਮੀ ਹੋ ਗਏ, ਜਿਨ੍ਹਾਂ ਨੂੰ ਹਸਪਤਾਲ ‘ਚ ਭਰਤੀ ਕਰਵਾਇਆ ਗਿਆ ਹੈ। ਪੁਲਸ ਨੇ ਪੀੜਤ ਪਰਿਵਾਰ ਦੇ ਬਿਆਨਾਂ ‘ਤੇ ਕਾਰਵਾਈ ਕਰਦੇ ਹੋਏ 6 ਲੋਕਾਂ ਖਿਲਾਫ ਮਾਮਲਾ ਦਰਜ ਕਰ ਲਿਆ ਹੈ। ਪੁਲਿਸ ਨੇ ਉਕਤ ਮਾਮਲੇ ਸਬੰਧੀ ਜਾਂਚ ਸ਼ੁਰੂ ਕਰ ਦਿੱਤੀ ਹੈ।

Related Articles

Leave a Reply