ਪੰਜਾਬ ਵਿੱਚ ਹਥਿਆਰਾਂ ਅਤੇ ਹਿੰਸਾ ਦੀ ਵਡਿਆਈ ਕਰਨ ਵਾਲੇ ਗੀਤਕਾਰਾਂ ’ਤੇ ਹੁਣ ਹਾਈ ਕੋਰਟ ਦੀ ਤਲਵਾਰ ਲਟਕ ਗਈ ਹੈ। ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਅਜਿਹੇ ਗੀਤਾਂ ਦੀ ਸੂਚੀ ਤਿਆਰ ਕਰਕੇ ਪੇਸ਼ ਕਰਨ ਦੇ ਹੁਕਮ ਦਿੱਤੇ ਹਨ।
ਇਸ ਦੇ ਨਾਲ ਹੀ ਹਾਈਕੋਰਟ ਨੇ ਪੰਜਾਬ ਸਰਕਾਰ ਨੂੰ ਕਿਹਾ ਹੈ ਕਿ ਉਹ ਅਗਲੀ ਸੁਣਵਾਈ ‘ਚ ਅਜਿਹੇ ਗੀਤਾਂ ਦੇ ਮਾਮਲੇ ‘ਚ ਕਿੰਨੀਆਂ ਐੱਫ.ਆਈ.ਆਰ. ਅਦਾਲਤ ਨੇ ਸਪੱਸ਼ਟ ਕੀਤਾ ਕਿ ਹੁਣ ਇਸ ਮਾਮਲੇ ਵਿੱਚ ਕੇਂਦਰ ਨੂੰ ਸ਼ਾਮਲ ਕਰਕੇ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਪਟੀਸ਼ਨ ਦਾਇਰ ਕਰਦੇ ਹੋਏ ਫਾਜ਼ਿਲਕਾ ਨਿਵਾਸੀ ਗੁਰਬੇਜ ਸਿੰਘ ਨੇ ਆਪਣੇ ਖਿਲਾਫ 25 ਮਾਰਚ ਨੂੰ ਕਤਲ ਦੀ ਕੋਸ਼ਿਸ਼ ਅਤੇ ਹੋਰ ਧਾਰਾਵਾਂ ਤਹਿਤ ਦਰਜ ਐੱਫਆਈਆਰ ਵਿਚ ਅਗਾਊਂ ਜ਼ਮਾਨਤ ਦੀ ਮੰਗ ਕੀਤੀ ਸੀ। ਪਟੀਸ਼ਨਰ ਨੇ ਕਿਹਾ ਕਿ ਉਸ ‘ਤੇ ਅਤੇ ਉਸ ਦੇ ਸਾਥੀਆਂ ‘ਤੇ ਸ਼ਿਕਾਇਤਕਰਤਾ ‘ਤੇ ਅੰਨ੍ਹੇਵਾਹ ਗੋਲੀਆਂ ਚਲਾਉਣ ਦਾ ਦੋਸ਼ ਹੈ।