BTV Canada Official

Watch Live

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ, ਜਾਣੋ ਵਜ੍ਹਾ

ਹਰਿਆਣਾ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਮੁਲਤਵੀ, ਜਾਣੋ ਵਜ੍ਹਾ

ਚੰਡੀਗੜ੍ਹ, 10 ਫਰਵਰੀ, 2024 : ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਸ਼ਡਿਊਲ ਜਾਰੀ ਕੀਤਾ ਗਿਆ ਸੀ, ਫਿਲਹਾਲ ਵਾਪਸ ਲੈ ਲਿਆ ਗਿਆ ਹੈ।

ਇਸ ਸਬੰਧੀ ਵਧੇਰੇ ਜਾਣਕਾਰੀ ਦਿੰਦੇ ਹੋਏ ਹਰਿਆਣਾ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐਚ.ਐਸ ਭੱਲਾ ਨੇ ਦੱਸਿਆ ਕਿ ਹਰਿਆਣਾ ਦੇ ਸੈਕੰਡਰੀ ਸਿੱਖਿਆ ਵਿਭਾਗ ਦੇ ਡਾਇਰੈਕਟਰ ਨੇ ਉਨ੍ਹਾਂ ਨੂੰ ਪੱਤਰ ਲਿਖ ਕੇ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਪ੍ਰੋਗਰਾਮ ਵਾਪਸ ਲੈਣ ਦੀ ਬੇਨਤੀ ਕੀਤੀ ਹੈ। ਪੱਤਰ ਵਿੱਚ ਕਿਹਾ ਗਿਆ ਹੈ ਕਿ ਉਕਤ ਚੋਣਾਂ ਦਾ ਸਮਾਂ ਸੀਬੀਐਸਈ ਅਤੇ ਹਰਿਆਣਾ ਸਕੂਲ ਸਿੱਖਿਆ ਬੋਰਡ ਵੱਲੋਂ ਕਰਵਾਈਆਂ ਜਾਣ ਵਾਲੀਆਂ ਦਸਵੀਂ ਅਤੇ ਬਾਰ੍ਹਵੀਂ ਜਮਾਤਾਂ ਦੀਆਂ ਸਾਲਾਨਾ ਪ੍ਰੀਖਿਆਵਾਂ ਵਿਚਕਾਰ ਪੈਂਦਾ ਹੈ।

ਜਸਟਿਸ ਐਚਐਸ ਭੱਲਾ ਨੇ ਦੱਸਿਆ ਕਿ ਬੇਨਤੀ ਪ੍ਰਵਾਨ ਕਰਦਿਆਂ ਵਿਦਿਆਰਥੀਆਂ ਦੇ ਹਿੱਤ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦਾ ਸ਼ਡਿਊਲ ਵਾਪਸ ਲੈ ਲਿਆ ਗਿਆ ਹੈ।

Related Articles

Leave a Reply