BTV BROADCASTING

ਹਰਿਆਣਾ ‘ਚ ਵੱਧ ਰਿਹਾ ਪ੍ਰਦੂਸ਼ਣ, ਸਾਹ ਲੈਣ ‘ਚ ਆ ਰਹੀ ਪ੍ਰੇਸ਼ਾਨੀ

ਹਰਿਆਣਾ ‘ਚ ਵੱਧ ਰਿਹਾ ਪ੍ਰਦੂਸ਼ਣ, ਸਾਹ ਲੈਣ ‘ਚ ਆ ਰਹੀ ਪ੍ਰੇਸ਼ਾਨੀ

21 ਅਕਤੂਬਰ 2024: ਹਰਿਆਣੇ ਵਿੱਚ ਸਵੇਰ ਤੇ ਸ਼ਾਮ ਵੇਲੇ ਧੂੰਏਂ ਦੀ ਚਾਦਰ ਪੈਰ ਪਿਸਾਰ ਰਹੀ ਹੈ। ਵਧਦੇ ਪ੍ਰਦੂਸ਼ਣ ਕਾਰਨ ਹਵਾ ਜ਼ਹਿਰੀਲੀ ਹੋ ਗਈ ਹੈ। ਪ੍ਰਦੂਸ਼ਣ ਕੰਟਰੋਲ ਬੋਰਡ ਵੱਲੋਂ ਜਾਰੀ ਕੀਤੇ ਗਏ ਬੁਲੇਟਿਨ ਅਨੁਸਾਰ ਹਰਿਆਣਾ ਦੇ 8 ਜ਼ਿਲ੍ਹਿਆਂ ਵਿੱਚ ਪ੍ਰਦੂਸ਼ਣ ਮਾੜੀ ਹਾਲਤ ਵਿੱਚ ਪਹੁੰਚ ਗਿਆ ਹੈ, ਜਿੱਥੇ ਹਵਾ ਗੁਣਵੱਤਾ ਸੂਚਕ ਅੰਕ 200 ਤੋਂ ਉਪਰ ਦਰਜ ਕੀਤਾ ਗਿਆ ਹੈ। ਵਧਦੇ ਧੂੰਏਂ ਕਾਰਨ ਲੋਕਾਂ ਨੂੰ ਅੱਖਾਂ ਵਿੱਚ ਜਲਨ ਅਤੇ ਸਾਹ ਲੈਣ ਵਿੱਚ ਪ੍ਰੇਸ਼ਾਨੀ ਆ ਰਹੀ ਹੈ। ਹਸਪਤਾਲਾਂ ਦੀਆਂ ਓਪੀਡੀਜ਼ ਵਿੱਚ ਵੀ ਮਰੀਜ਼ਾਂ ਦੀ ਗਿਣਤੀ ਵਧਣ ਲੱਗੀ ਹੈ।

ਰਾਜ ਵਿੱਚ ਸੋਨੀਪਤ ਦਾ ਸਭ ਤੋਂ ਉੱਚਾ AQI 249 ਦਰਜ ਕੀਤਾ ਗਿਆ ਹੈ। ਇਸ ਤੋਂ ਇਲਾਵਾ ਭਿਵਾਨੀ ਵਿੱਚ AQI 233 ਸੀ। ਹਿਸਾਰ, ਚਰਖੀ ਦਾਦਰੀ, ਗੁਰੂਗ੍ਰਾਮ, ਕੁਰੂਕਸ਼ੇਤਰ, ਪਾਣੀਪਤ, ਰੋਹਤਕ ਵਿੱਚ ਵੀ ਹਵਾ ਦੀ ਗੁਣਵੱਤਾ ਬਹੁਤ ਮਾੜੀ ਸੀ। ਹਰਿਆਣਾ ਵਿੱਚ ਵੱਧ ਰਹੇ ਪ੍ਰਦੂਸ਼ਣ ਦੇ ਮੱਦੇਨਜ਼ਰ ਪ੍ਰਦੂਸ਼ਣ ਕੰਟਰੋਲ ਬੋਰਡ ਨੇ ਡੂੰਘੀ ਚਿੰਤਾ ਪ੍ਰਗਟਾਈ ਹੈ।

ਪਰਾਲੀ ਸਾੜਨ ਨੂੰ ਸੂਬੇ ਵਿੱਚ ਪ੍ਰਦੂਸ਼ਿਤ ਹਵਾ ਦਾ ਵੱਡਾ ਕਾਰਨ ਮੰਨਿਆ ਜਾਂਦਾ ਹੈ। ਹੁਣ ਤੱਕ ਸੂਬੇ ਵਿੱਚ ਪਰਾਲੀ ਸਾੜਨ ਵਾਲਿਆਂ ਦੀ ਗਿਣਤੀ 600 ਨੂੰ ਪਾਰ ਕਰ ਚੁੱਕੀ ਹੈ। ਖੇਤੀਬਾੜੀ ਵਿਭਾਗ ਦੇ ਨਾਲ-ਨਾਲ ਪ੍ਰਸ਼ਾਸਨ ਵੀ ਕਿਸਾਨਾਂ ਨੂੰ ਜਾਗਰੂਕ ਕਰਨ ਲਈ ਲਗਾਤਾਰ ਯਤਨ ਕਰ ਰਿਹਾ ਹੈ ਤਾਂ ਜੋ ਪਰਾਲੀ ਸਾੜਨ ਦੀਆਂ ਘਟਨਾਵਾਂ ਨੂੰ ਘੱਟ ਕੀਤਾ ਜਾ ਸਕੇ।

Related Articles

Leave a Reply