12 ਮਾਰਚ 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਹਰਿਆਣਾ ਵਿੱਚ ਭਾਜਪਾ-ਜੇਜੇਪੀ ਗਠਜੋੜ ਟੁੱਟ ਗਿਆ ਹੈ। ਚੰਡੀਗੜ੍ਹ ‘ਚ ਭਾਜਪਾ ਵਿਧਾਇਕ ਦਲ ਦੀ ਮੀਟਿੰਗ ਤੋਂ ਬਾਅਦ ਮੁੱਖ ਮੰਤਰੀ ਆਪਣੇ ਮੰਤਰੀ ਮੰਡਲ ਨਾਲ ਰਾਜ ਭਵਨ ਪਹੁੰਚੇ ਅਤੇ ਪੂਰੀ ਕੈਬਨਿਟ ਦਾ ਅਸਤੀਫਾ ਸੌਂਪ ਦਿੱਤਾ। ਹੁਣ ਸਹੁੰ ਚੁੱਕ ਸਮਾਗਮ ਦੁਪਹਿਰ 1 ਵਜੇ ਹੋਵੇਗਾ।
ਸੂਤਰਾਂ ਮੁਤਾਬਕ ਡਿਪਟੀ ਸੀਐਮ ਦੁਸ਼ਯੰਤ ਚੌਟਾਲਾ ਨੇ ਆਪਣੀਆਂ ਸਰਕਾਰੀ ਗੱਡੀਆਂ ਵਾਪਸ ਕਰ ਦਿੱਤੀਆਂ ਹਨ। ਇਸ ਤੋਂ ਇਲਾਵਾ ਜੇਜੇਪੀ ‘ਚ ਵੀ ਫੁੱਟ ਹੋਣ ਦੀ ਖ਼ਬਰ ਹੈ। ਸੂਤਰਾਂ ਮੁਤਾਬਕ ਜੇਜੇਪੀ ਵਿਧਾਇਕ ਦੇਵੇਂਦਰ ਬਬਲੀ ਵੀ ਭਾਜਪਾ ਦੀ ਮੀਟਿੰਗ ਵਿੱਚ ਸ਼ਾਮਲ ਹੋਣਗੇ।