BTV Canada Official

Watch Live

ਹਰਿਆਣਾ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਹਰਿਆਣਾ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਕੀਤੀ ਜਾਰੀ

ਕਿਸਾਨਾਂ ਦੇ ਦਿੱਲੀ ਵੱਲ ਮਾਰਚ ਕਾਰਨ ਦੱਪਰ ਟੋਲ ਪਲਾਜ਼ਾ ਰਾਹੀਂ ਚੰਡੀਗੜ੍ਹ, ਪੰਜਾਬ, ਜੰਮੂ ਕਸ਼ਮੀਰ ਅਤੇ ਹਿਮਾਚਲ ਦੇ ਵੱਖ-ਵੱਖ ਜ਼ਿਲ੍ਹਿਆਂ ਤੋਂ ਅੰਬਾਲਾ ਜਾਣ ਵਾਲੇ ਲੋਕਾਂ ਨੂੰ ਹੁਣ ਮੁਸ਼ਕਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਪੁਲੀਸ ਨੇ ਪਿੰਡ ਝਰਮੜੀ ਨੇੜੇ ਸੜਕ ਬੰਦ ਕਰ ਦਿੱਤੀ। ਇਸ ਕਾਰਨ ਟਰੈਫਿਕ ਨੂੰ ਲਾਲੜੂ ਤੋਂ ਮੋੜ ਦਿੱਤਾ ਗਿਆ ਹੈ।ਹੁਣ ਦਿੱਲੀ ਜਾਣ ਵਾਲੇ ਲੋਕਾਂ ਨੂੰ ਹਰਿਆਣਾ ਦੇ ਕਸਬਾ ਬਰਵਾਲਾ ਵਾਲੀ ਪਾਸੇ ਤੋਂ ਜਾਣਾ ਪਵੇਗਾ|

ਹਰਿਆਣਾ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਵੀ ਜਾਰੀ ਕਰ ਦਿੱਤੀ ਹੈ, ਤਾਂ ਜੋ ਆਉਣ ਵਾਲੇ ਦਿਨਾਂ ਵਿਚ ਲੋਕਾਂ ਨੂੰ ਮੁਸ਼ਕਲਾਂ ਦਾ ਸਾਹਮਣਾ ਨਾ ਕਰਨਾ ਪਵੇ ਅਤੇ ਉਹ ਪਹਿਲਾਂ ਤੋਂ ਹੀ ਚੌਕਸ ਅਤੇ ਸੁਚੇਤ ਰਹਿਣ।

ਦਰਅਸਲ ਇਹ ਸਾਰੀਆਂ ਤਿਆਰੀਆਂ ਕਿਸਾਨਾਂ ਦੇ ‘ਦਿੱਲੀ ਚਲੋ’ ਦੇ ਸੱਦੇ ਨੂੰ ਦੇਖਦਿਆਂ ਕੀਤੀਆਂ ਜਾ ਰਹੀਆਂ ਹਨ। ਕਿਸਾਨ ਜਥੇਬੰਦੀਆਂ ਨੇ ਆਪਣੀਆਂ ਵੱਖ-ਵੱਖ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦਾ ਸੱਦਾ ਦਿੱਤਾ ਹੈ। ਇਸ ਦੇ ਮੱਦੇਨਜ਼ਰ ਹਰਿਆਣਾ ਪ੍ਰਸ਼ਾਸਨ ਨੇ ਚੌਕਸੀ ਵਧਾ ਦਿੱਤੀ ਹੈ, ਤਾਂ ਜੋ ਕੋਈ ਅਣਸੁਖਾਵੀਂ ਘਟਨਾ ਨਾ ਵਾਪਰੇ। ਦੱਸਿਆ ਜਾ ਰਿਹਾ ਹੈ ਕਿ ਇਸ ਮਾਰਚ ਵਿੱਚ 200 ਕਿਸਾਨ ਯੂਨੀਅਨਾਂ ਹਿੱਸਾ ਲੈਣਗੀਆਂ। ਕਿਸਾਨ ਜਥੇਬੰਦੀਆਂ ਨੇ ਸਰਕਾਰ ਅੱਗੇ ਕਈ ਮੰਗਾਂ ਰੱਖੀਆਂ ਹਨ। ਕਿਸਾਨ ਜਥੇਬੰਦੀਆਂ ਦੀ ਮੁੱਖ ਮੰਗ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਨੂੰ ਲਾਜ਼ਮੀ ਬਣਾਉਣ ਲਈ ਕਾਨੂੰਨ ਬਣਾਉਣਾ ਅਤੇ ਲਾਗੂ ਕਰਨਾ ਹੈ। ਮੰਗਾਂ ਪੂਰੀਆਂ ਨਾ ਹੋਣ ਦੀ ਸੂਰਤ ਵਿੱਚ ਉਨ੍ਹਾਂ ਦਿੱਲੀ ਮਾਰਚ ਦਾ ਸੱਦਾ ਦਿੱਤਾ ਹੈ।

ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਇੰਟਰਨੈੱਟ ਸੇਵਾ ਬੰਦ

ਹਰਿਆਣਾ ਦੀ ਮਨੋਹਰ ਲਾਲ ਖੱਟਰ ਸਰਕਾਰ ਵਿਸ਼ੇਸ਼ ਚੌਕਸੀ ਰੱਖ ਰਹੀ ਹੈ। ਹਰਿਆਣਾ ਦੇ 7 ਜ਼ਿਲ੍ਹਿਆਂ ਵਿੱਚ ਮੋਬਾਈਲ ਇੰਟਰਨੈੱਟ ਸੇਵਾਵਾਂ ਬੰਦ ਕਰ ਦਿੱਤੀਆਂ ਗਈਆਂ ਹਨ । ਇਸ ਤੋਂ ਇਲਾਵਾ, ਬਲਕ ਵਿੱਚ ਐਸਐਮਐਸ ਭੇਜਣ ‘ਤੇ ਵੀ ਪਾਬੰਦੀ ਲਗਾਈ ਗਈ ਹੈ। ਇਸ ਤੋਂ ਇਲਾਵਾ ਪੰਜਾਬ ਨਾਲ ਲੱਗਦੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਰਾਜ ਸਰਕਾਰ ਨੇ ਅੰਬਾਲਾ, ਕੁਰੂਕਸ਼ੇਤਰ, ਕੈਥਲ, ਜੀਂਦ, ਹਿਸਾਰ, ਫਤਿਹਾਬਾਦ ਅਤੇ ਸਿਰਸਾ ਵਿੱਚ ਇੰਟਰਨੈੱਟ ਸੇਵਾ ਮੁਅੱਤਲ ਕਰ ਦਿੱਤੀ ਹੈ। ਹਰਿਆਣਾ ਦੇ ਪੁਲਿਸ ਡਾਇਰੈਕਟਰ ਜਨਰਲ ਸ਼ਤਰੂਜੀਤ ਕਪੂਰ ਨੇ ਅੰਬਾਲਾ ਦੇ ਨਾਲ ਲੱਗਦੇ ਸ਼ੰਭੂ ਸਰਹੱਦੀ ਖੇਤਰ ਦਾ ਦੌਰਾ ਕੀਤਾ ਅਤੇ ਤਿਆਰੀਆਂ ਦਾ ਜਾਇਜ਼ਾ ਲਿਆ। ਹਰਿਆਣਾ ਪੁਲਿਸ ਨੇ ਟ੍ਰੈਫਿਕ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ, ਤਾਂ ਜੋ ਆਮ ਲੋਕਾਂ ਨੂੰ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ।

Related Articles

Leave a Reply