BTV BROADCASTING

ਹਰਿਆਣਾ ਰੋਕ ਰਿਹਾ ਹੈ ਦਿੱਲੀ ਦਾ ਪਾਣੀ’, ‘ਆਪ’ ਨੇ ਭਾਜਪਾ ‘ਤੇ ਲਾਇਆ ਦੋਸ਼

ਹਰਿਆਣਾ ਰੋਕ ਰਿਹਾ ਹੈ ਦਿੱਲੀ ਦਾ ਪਾਣੀ’, ‘ਆਪ’ ਨੇ ਭਾਜਪਾ ‘ਤੇ ਲਾਇਆ ਦੋਸ਼

ਰਾਜਧਾਨੀ ਦਿੱਲੀ ‘ਚ ਜਿਵੇਂ-ਜਿਵੇਂ ਵੋਟਾਂ ਦੀ ਤਰੀਕ ਨੇੜੇ ਆ ਰਹੀ ਹੈ, ਸਿਆਸੀ ਸਰਗਰਮੀਆਂ ਤੇਜ਼ ਹੁੰਦੀਆਂ ਜਾ ਰਹੀਆਂ ਹਨ। ਦਿੱਲੀ ਦੇ ਮੰਤਰੀ ਆਤਿਸ਼ੀ ਨੇ ਦਾਅਵਾ ਕੀਤਾ ਕਿ ਦਿੱਲੀ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਭਾਜਪਾ ਨਵੀਂ ਸਾਜ਼ਿਸ਼ ਰਚ ਰਹੀ ਹੈ।

ਆਮ ਆਦਮੀ ਪਾਰਟੀ ਦੇ ਸੀਨੀਅਰ ਨੇਤਾ ਆਤਿਸ਼ੀ ਨੇ ਪ੍ਰੈੱਸ ਕਾਨਫਰੰਸ ‘ਚ ਕਿਹਾ ਕਿ ਭਾਜਪਾ ਨੇ ਕੇਜਰੀਵਾਲ ਨੂੰ ਫਸਾਉਣ ਲਈ ਸਵਾਤੀ ਮਾਲੀਵਾਲ ਦੀ ਵਰਤੋਂ ਕੀਤੀ ਹੈ। ਭਾਜਪਾ ‘ਤੇ ਵੱਡਾ ਦੋਸ਼ ਲਗਾਉਂਦੇ ਹੋਏ ਉਨ੍ਹਾਂ ਕਿਹਾ ਕਿ ਹਰਿਆਣਾ ‘ਚ ਯਮੁਨਾ ਦਾ ਪਾਣੀ ਰੋਕਿਆ ਜਾ ਰਿਹਾ ਹੈ। ਚੋਣਾਂ ਤੋਂ ਪਹਿਲਾਂ ਹਰਿਆਣਾ ਦਿੱਲੀ ਦੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਅਤੇ ਸਰਕਾਰ ਨੂੰ ਬਦਨਾਮ ਕਰਨ ਲਈ ਦਿੱਲੀ ਦਾ ਪਾਣੀ ਬੰਦ ਕਰਨ ਦੀ ਕੋਸ਼ਿਸ਼ ਕਰ ਰਿਹਾ ਹੈ।

ਦਿੱਲੀ ਦੇ ਮੰਤਰੀ ਅਤੇ ‘ਆਪ’ ਨੇਤਾ ਆਤਿਸ਼ੀ ਨੇ ਕਿਹਾ, ’25 ਮਈ ਨੂੰ (ਦਿੱਲੀ ‘ਚ) ਵੋਟਿੰਗ ਤੋਂ ਪਹਿਲਾਂ ਭਾਜਪਾ ਨੇ ‘ਆਪ’ ਨੂੰ ਨਿਸ਼ਾਨਾ ਬਣਾਉਣ ਅਤੇ ਦਿੱਲੀ ਦੇ ਲੋਕਾਂ ਨੂੰ ਪ੍ਰੇਸ਼ਾਨ ਕਰਨ ਦੀ ਨਵੀਂ ਸਾਜ਼ਿਸ਼ ਰਚੀ ਹੈ। ਇਸੇ ਸਾਜ਼ਿਸ਼ ਤਹਿਤ ਭਾਜਪਾ ਆਪਣੀ ਹਰਿਆਣਾ ਸਰਕਾਰ ਰਾਹੀਂ ਯਮੁਨਾ ਦਾ ਪਾਣੀ ਰੋਕ ਰਹੀ ਹੈ। ਜਿਸ ਕਾਰਨ ਦਿੱਲੀ ਵਾਸੀਆਂ ਨੂੰ ਪ੍ਰੇਸ਼ਾਨ ਕਰਨ ਅਤੇ ਇੱਥੇ ਪਾਣੀ ਦਾ ਸੰਕਟ ਪੈਦਾ ਕਰਨ ਲਈ ਅਜਿਹਾ ਕੀਤਾ ਜਾ ਰਿਹਾ ਹੈ।

Related Articles

Leave a Reply