BTV Canada Official

Watch Live

ਹਲਕਾ ਅਜਨਾਲਾ ਦੇ ਪਿੰਡ ਦੂਜੋਵਾਲ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ

ਹਲਕਾ ਅਜਨਾਲਾ ਦੇ ਪਿੰਡ ਦੂਜੋਵਾਲ ‘ਚ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਾ ਵੱਡਾ ਝਟਕਾ

25 ਜਨਵਰੀ 2024: ਹਲਕਾ ਅਜਨਾਲਾ ਦੇ ਪਿੰਡ ਦੂਜੇਵਾਲ ਅੰਦਰ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਭਾਰੀ ਬਲ ਮਿਲਿਆ ਜਦੋਂ ਸ਼੍ਰੋਮਣੀ ਅਕਾਲੀ ਦਲ ਦੇ ਮੌਜੂਦਾ ਪੰਚਾਇਤ ਮੈਂਬਰ ਇੰਦਰਜੀਤ ਸਿੰਘ ਰੰਧਾਵਾ ਅਤੇ ਅਕਾਲੀ ਦਲ ਤੋਂ ਸਾਬਕਾ ਸਰਪੰਚ ਆਪਣੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ ਜਿਨਾਂ ਨੂੰ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਵੱਲੋਂ ਪਾਰਟੀ ਵਿੱਚ ਸ਼ਾਮਿਲ ਕੀਤਾ ਗਿਆ|

ਇਸ ਮੌਕੇ ਕੈਬਿਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਨੇ ਕਿਹਾ ਕਿ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਵਿਕਾਸ ਪੱਖੀ ਨੀਤੀਆਂ ਨੂੰ ਵੇਖਦੇ ਹੋਏ ਪਿੰਡਾਂ ਦੇ ਸਰਪੰਚ ਆਪਣੀਆਂ ਪੰਚਾਇਤ ਸਮੇਤ ਆਮ ਆਦਮੀ ਪਾਰਟੀ ਚ ਸ਼ਾਮਿਲ ਹੋ ਰਹੇ ਹਨ ਤੇ ਅਸੀਂ ਇਹਨਾਂ ਦਾ ਸਵਾਗਤ ਕਰਦੇ ਹਾਂ ਤੇ ਇਹਨਾਂ ਨੂੰ ਵਿਸ਼ਵਾਸ ਦਵਾਉਂਦੇ ਹਾਂ ਕਿ ਆਮ ਆਦਮੀ ਪਾਰਟੀ ਚ ਆਉਣ ਵਾਲੇ ਹਰ ਇੱਕ ਵਰਕਰ ਦਾ ਪੂਰਾ ਮਾਣ ਸਤਿਕਾਰ ਕੀਤਾ ਜਾਵੇਗਾ|

ਇਸ ਮੌਕੇ ਤੇ ਸ਼੍ਰੋਮਣੀ ਅਕਾਲੀ ਦਲ ਨੂੰ ਛੱਡ ਕੇ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਮੌਜੂਦਾ ਪੰਚਾਇਤ ਮੈਂਬਰ ਇੰਦਰਜੀਤ ਸਿੰਘ ਰੰਧਾਵਾ ਨੇ ਕਿਹਾ ਕਿ ਅਸੀਂ ਕੈਬਨਟ ਮੰਤਰੀ ਕੁਲਦੀਪ ਸਿੰਘ ਧਾਲੀਵਾਲ ਦੀਆਂ ਵਿਕਾਸ ਪ੍ਰਤੀ ਨੀਤੀਆਂ ਨੂੰ ਵੇਖਦੇ ਹੋਏ ਆਮ ਆਦਮੀ ਪਾਰਟੀ ਚ ਸ਼ਾਮਿਲ ਹੋਏ ਹਾਂ ਤੇ ਇਹਨਾਂ ਨੂੰ ਵਿਸ਼ਵਾਸ ਦਿਵਾਉਦੇ ਹਾਂ ਕਿ ਪੂਰੇ ਸਾਥੀਆਂ ਸਮੇਤ ਆਮ ਆਦਮੀ ਪਾਰਟੀ ਦੇ ਨਾਲ ਖੜੇ ਹਾਂ ਤੇ ਤਨ ਮਨ ਧਨ ਨਾਲ ਪਾਰਟੀ ਦੀ ਸੇਵਾ ਕਰਾਂਗੇ|

Related Articles

Leave a Reply