BTV BROADCASTING

ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ

ਹਿੰਦੂਆਂ ਦੀ ਸੁਰੱਖਿਆ ਯਕੀਨੀ ਬਣਾਈ ਜਾਵੇ

ਬੰਗਲਾਦੇਸ਼ ਦੀ ਇਕ ਅਦਾਲਤ ਨੇ ਹਿੰਦੂ ਸੰਗਠਨ ‘ਸਮਾਲਿਮਿਤ ਸਨਾਤਨ ਜੋਤ’ ਦੇ ਆਗੂ ਚਿਨਮੋਏ ਕ੍ਰਿਸ਼ਨ ਦਾਸ ਬ੍ਰਹਮਚਾਰੀ ਦੀ ਜ਼ਮਾਨਤ ਪਟੀਸ਼ਨ ਰੱਦ ਕਰਦਿਆਂ ਉਸ ਨੂੰ ਜੇਲ੍ਹ ਭੇਜਣ ਦਾ ਹੁਕਮ ਦਿੱਤਾ ਹੈ। ਇਸ ਤੋਂ ਪਹਿਲਾਂ ਬੰਗਲਾਦੇਸ਼ ‘ਚ ਹਿੰਦੂਆਂ ‘ਤੇ ਹੋ ਰਹੇ ਅੱਤਿਆਚਾਰਾਂ ਦਾ ਵਿਰੋਧ ਕਰਨ ‘ਤੇ ਇਸਕਾਨ ਦੇ ਚਿਨਮਯ ਕ੍ਰਿਸ਼ਨ ਦਾਸ ਪ੍ਰਭੂ ‘ਤੇ ਕਾਰਵਾਈ ਕੀਤੀ ਗਈ ਸੀ। ਉਸ ਨੂੰ ਬੰਗਲਾਦੇਸ਼ ਪੁਲਿਸ ਨੇ ਢਾਕਾ ਹਵਾਈ ਅੱਡੇ ਤੋਂ ਦੇਸ਼ ਧ੍ਰੋਹ ਅਤੇ ਫਿਰਕੂ ਸਦਭਾਵਨਾ ਨੂੰ ਭੰਗ ਕਰਨ ਦੇ ਦੋਸ਼ਾਂ ਤਹਿਤ ਗ੍ਰਿਫਤਾਰ ਕੀਤਾ ਸੀ। ਇਸ ਦੇ ਵਿਰੋਧ ‘ਚ ਹਿੰਦੂ ਭਾਈਚਾਰੇ ਦੇ ਲੋਕ ਢਾਕਾ ਦੀਆਂ ਸੜਕਾਂ ‘ਤੇ ਉਤਰ ਆਏ ਅਤੇ ਰੋਡ ਜਾਮ ਕਰ ਦਿੱਤਾ। ਕਈ ਥਾਵਾਂ ਤੋਂ ਹਿੰਸਾ ਦੀਆਂ ਖ਼ਬਰਾਂ ਵੀ ਆਈਆਂ।

ਹੁਣ ਭਾਰਤ ਨੇ ਇਸ ‘ਤੇ ਪ੍ਰਤੀਕਿਰਿਆ ਦਿੱਤੀ ਹੈ। ਵਿਦੇਸ਼ ਮੰਤਰਾਲੇ ਦੇ ਅਨੁਸਾਰ, ਅਸੀਂ ਬੰਗਲਾਦੇਸ਼ ‘ਸਮਿਲਿਤ ਸਨਾਤਨੀ ਜੋਤ’ ਦੇ ਬੁਲਾਰੇ ਚਿਨਮੋਏ ਕ੍ਰਿਸ਼ਨਾ ਦਾਸ ਦੀ ਗ੍ਰਿਫਤਾਰੀ ਅਤੇ ਜ਼ਮਾਨਤ ਤੋਂ ਇਨਕਾਰ ਕਰਨ ‘ਤੇ ਡੂੰਘੀ ਚਿੰਤਾ ਪ੍ਰਗਟ ਕੀਤੀ ਹੈ। ਇਹ ਘਟਨਾ ਬੰਗਲਾਦੇਸ਼ ਵਿਚ ਕੱਟੜਪੰਥੀ ਤੱਤਾਂ ਦੁਆਰਾ ਹਿੰਦੂਆਂ ਅਤੇ ਹੋਰ ਘੱਟ ਗਿਣਤੀਆਂ ‘ਤੇ ਕਈ ਹਮਲਿਆਂ ਤੋਂ ਬਾਅਦ ਹੈ। ਅਸੀਂ ਬੰਗਲਾਦੇਸ਼ ਦੇ ਅਧਿਕਾਰੀਆਂ ਨੂੰ ਸ਼ਾਂਤਮਈ ਇਕੱਠ ਅਤੇ ਪ੍ਰਗਟਾਵੇ ਦੀ ਆਜ਼ਾਦੀ ਦੇ ਅਧਿਕਾਰ ਸਮੇਤ ਹਿੰਦੂਆਂ ਅਤੇ ਸਾਰੀਆਂ ਘੱਟ ਗਿਣਤੀਆਂ ਦੀ ਸੁਰੱਖਿਆ ਨੂੰ ਯਕੀਨੀ ਬਣਾਉਣ ਦੀ ਅਪੀਲ ਕਰਦੇ ਹਾਂ।

Related Articles

Leave a Reply