ਸੰਭਲ ‘ਚ ਜਾਮਾ ਮਸਜਿਦ ਦੇ ਸਰਵੇਖਣ ਦੌਰਾਨ ਐਤਵਾਰ ਨੂੰ ਭੜਕੀ ਹਿੰਸਾ ਤੋਂ ਬਾਅਦ ਸੋਮਵਾਰ ਸਵੇਰ ਤੋਂ ਪੂਰੇ ਸ਼ਹਿਰ ‘ਚ ਤਣਾਅ ਦਾ ਮਾਹੌਲ ਹੈ। ਹਿੰਸਾ ਪ੍ਰਭਾਵਿਤ ਇਲਾਕਿਆਂ ‘ਚ ਕਰਫਿਊ ਵਰਗੀ ਸਥਿਤੀ ਬਣੀ ਹੋਈ ਹੈ। ਪ੍ਰਸ਼ਾਸਨ ਨੇ ਸਥਿਤੀ ਨੂੰ ਕਾਬੂ ਹੇਠ ਕਰਨ ਲਈ ਸਖ਼ਤ ਕਦਮ ਚੁੱਕੇ ਹਨ। ਡੀਆਈਜੀ ਮੁਨੀਰਾਜ ਜੀ ਦੀ ਅਗਵਾਈ ਵਿੱਚ ਪੁਲਿਸ ਬਲ ਨੇ ਹਿੰਸਾ ਪ੍ਰਭਾਵਿਤ ਇਲਾਕਿਆਂ ਵਿੱਚ ਫਲੈਗ ਮਾਰਚ ਕੀਤਾ। ਸ਼ਹਿਰ ਦੇ ਸਾਰੇ ਮੁੱਖ ਚੌਰਾਹਿਆਂ ‘ਤੇ ਬੈਰੀਕੇਡ ਲਗਾਏ ਗਏ ਹਨ ਅਤੇ ਐਂਟਰੀ ਪੁਆਇੰਟਾਂ ‘ਤੇ ਪੁਲਿਸ ਤਾਇਨਾਤ ਹੈ। ਪੁਲਿਸ ਨੇ ਹੁਣ ਤੱਕ 25 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਦੋ ਔਰਤਾਂ ਵੀ ਸ਼ਾਮਲ ਹਨ। ਇਸ ਦੇ ਨਾਲ ਹੀ ਇਲਾਕੇ ‘ਚ ਬਾਹਰੀ ਲੋਕਾਂ ਦੇ ਦਾਖਲੇ ‘ਤੇ ਵੀ ਪਾਬੰਦੀ ਲਗਾ ਦਿੱਤੀ ਗਈ ਹੈ। ਕੱਲ੍ਹ ਤੱਕ ਇੰਟਰਨੈੱਟ ਬੰਦ ਰਹੇਗਾ।
ਹਿੰਸਾ ਪ੍ਰਭਾਵਿਤ ਇਲਾਕਿਆਂ ‘ਚ ਕਰਫਿਊ ਵਰਗੇ ਹਾਲਾਤ
- November 25, 2024