ਪੰਜਾਬ ਦੇ ਲੁਧਿਆਣਾ ਵਿੱਚ 10 ਹਜ਼ਾਰ ਨਵ-ਨਿਯੁਕਤ ਸਰਪੰਚਾਂ ਦਾ ਸਹੁੰ ਚੁੱਕ ਸਮਾਗਮ ਚੱਲ ਰਿਹਾ ਹੈ। ਲੁਧਿਆਣਾ ਦੇ ਪਿੰਡ ਧਨਾਨਸੂ ਵਿੱਚ ਸਥਿਤ ਸਾਈਕਲ ਵੈਲੀ ਵਿੱਚ ਪੰਚਾਇਤੀ ਚੋਣਾਂ ਦੌਰਾਨ ਨਵੇਂ ਚੁਣੇ ਸਰਪੰਚਾਂ ਨੂੰ ਸਹੁੰ ਚੁਕਾਈ ਜਾ ਰਹੀ ਹੈ। ਇਸ ਪ੍ਰੋਗਰਾਮ ‘ਚ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਨੇ ਵੀ ਸ਼ਿਰਕਤ ਕੀਤੀ। ਸਰਪੰਚਾਂ ਦੇ ਸਹੁੰ ਚੁੱਕ ਸਮਾਗਮ ਵਿੱਚ ਕੇਜਰੀਵਾਲ ਮੁੱਖ ਮਹਿਮਾਨ ਵਜੋਂ ਪੁੱਜੇ ਹਨ। ਇਸ ਪ੍ਰੋਗਰਾਮ ਵਿੱਚ ਸੂਬੇ ਦੇ ਮੁੱਖ ਮੰਤਰੀ ਭਗਵੰਤ ਮਾਨ ਅਤੇ ਪਾਰਟੀ ਦੇ ਹੋਰ ਆਗੂ ਪੁੱਜੇ ਹੋਏ ਹਨ।
ਕੇਜਰੀਵਾਲ ਨੇ ਕਿਹਾ, ਤੁਹਾਨੂੰ ਸਾਰਿਆਂ ਨੂੰ ਸਰਪੰਚ ਬਣਨ ਦੀ ਵਧਾਈ। ਤੁਹਾਨੂੰ ਲੋਕਾਂ ਵੱਲੋਂ ਚੁਣਿਆ ਗਿਆ ਹੈ, ਇਸ ਲਈ ਤੁਸੀਂ ਆਪਣੇ ਪਿੰਡ ਅਤੇ ਲੋਕਾਂ ਲਈ ਕੰਮ ਕਰਨਾ ਹੈ। ਕਿਉਂਕਿ ਤੁਹਾਨੂੰ ਸੇਵਾ ਕਰਨ ਦਾ ਇਹ ਮੌਕਾ ਮਿਲਿਆ ਹੈ। ਰੱਬ ਤੁਹਾਡੇ ਰਾਹੀਂ ਤੁਹਾਡੇ ਪਿੰਡ ਦਾ ਭਲਾ ਕਰਨਾ ਚਾਹੁੰਦਾ ਹੈ।