BTV Canada Official

Watch Live

16 ਦਿਨਾਂ ਬਾਅਦ ਪੁਰਤਗਾਲ ਤੋਂ ਪਹੁੰਚੀ ਹੁਸ਼ਿਆਰਪੁਰ ਦੇ ਨੌਜਵਾਨ ਦੀ ਮ੍ਰਿਤਕ ਦੇਹ

16 ਦਿਨਾਂ ਬਾਅਦ ਪੁਰਤਗਾਲ ਤੋਂ ਪਹੁੰਚੀ ਹੁਸ਼ਿਆਰਪੁਰ ਦੇ ਨੌਜਵਾਨ ਦੀ ਮ੍ਰਿਤਕ ਦੇਹ

: ਹੁਸ਼ਿਆਰਪੁਰ ਦੇ ਹਲਕਾ ਦਸੂਹਾ ਦੇ 24 ਸਾਲਾ ਨੌਜਵਾਨ ਦੀ ਪੁਰਤਗਾਲ ਦੇ ਲਿਸਬਨ ਸ਼ਹਿਰ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਮ੍ਰਿਤਕ ਨੌਜਵਾਨ ਤਜਿੰਦਰ ਸਿੰਘ ਪੁੱਤਰ ਭਗਵੰਤ ਸਿੰਘ ਦੀ ਮ੍ਰਿਤਕ ਦੇਹ 16 ਦਿਨਾਂ ਬਾਅਦ ਅੱਜ ਉਸ ਦੇ ਜੱਦੀ ਪਿੰਡ ਉਸਮਾਨ ਸ਼ਹੀਦ ਵਿਖੇ ਪਹੁੰਚੀ। ਪਰਿਵਾਰਕ ਮੈਂਬਰਾਂ ਤੇ ਰਿਸ਼ਤੇਦਾਰਾਂ ਦੇ ਵੱਲੋਂ ਪੂਰੇ ਰਸਮਾਂ -ਰਿਵਾਜ਼ਾਂ ਦੇ ਨਾਲ ਤਜਿੰਦਰ ਸਿੰਘ ਨੂੰ ਅੰਤਿਮ ਵਿਦਾਈ ਦਿੱਤੀ ਗਈ ।

ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਤਜਿੰਦਰ ਸਿੰਘ ਆਪਣੀ ਡਿਊਟੀ ਖਤਮ ਕਰਕੇ ਘਰ ਪਰਤ ਰਿਹਾ ਸੀ। ਹਾਦਸੇ ਦੌਰਾਨ ਕਾਰ ਵਿੱਚ ਪੰਜ ਨੌਜਵਾਨ ਸਵਾਰ ਸਨ। ਜਿਸ ਵਿੱਚੋਂ ਤਜਿੰਦਰ ਸਿੰਘ ਦੀ ਮੌਕੇ ’ਤੇ ਹੀ ਮੌਤ ਹੋ ਗਈ। ਹੋਰ ਨੌਜਵਾਨਾਂ ਨੂੰ ਵੀ ਮਾਮੂਲੀ ਸੱਟਾਂ ਲੱਗੀਆਂ ਹਨ।

Related Articles

Leave a Reply