BTV BROADCASTING

Watch Live

19 ਅਗਸਤ ਨੂੰ ਸਵੇਰੇ 11 ਵਜੇ ਖੁੱਲ੍ਹਣਗੇ ਦਫ਼ਤਰ

19 ਅਗਸਤ ਨੂੰ ਸਵੇਰੇ 11 ਵਜੇ ਖੁੱਲ੍ਹਣਗੇ ਦਫ਼ਤਰ

ਭੈਣ ਅਤੇ ਭਰਾ ਦੇ ਪਿਆਰ ਦਾ ਪ੍ਰਤੀਕ ਤਿਉਹਾਰ ਰੱਖੜੀ (Raksha Bandhan 2024) ਹੋਣ ਕਾਰਨ ਪੰਜਾਬ ਦੇ ਸਾਰੇ ਸਰਕਾਰੀ ਦਫ਼ਤਰ 19 ਅਗਸਤ ਯਾਨੀ ਸੋਮਵਾਰ ਨੂੰ ਦੋ ਘੰਟੇ ਦੇਰੀ ਨਾਲ ਯਾਨੀ ਸਵੇਰੇ 11 ਵਜੇ ਖੁੱਲ੍ਹਣਗੇ। ਇਸ ਸਬੰਧੀ ਜਾਣਕਾਰੀ ਪੰਜਾਬ ਸਰਕਾਰ ਵੱਲੋਂ ਜਾਰੀ ਕੀਤੇ ਗਏ 2024 ਦੇ ਗਜ਼ਟਿਡ ਛੁੱਟੀਆਂ (Gazetted Holidays of Punjab) ਦੇ ਕੈਲੰਡਰ ‘ਚ ਦਿੱਤੀ ਗਈ ਹੈ।

ਸੂਬੇ ਭਰ ਦੇ ਸੇਵਾ ਕੇਂਦਰਾਂ (Sewa Kendra) ਦੇ ਕੰਮਕਾਜ ਦੇ ਸਮੇਂ ‘ਚ ਵੀ ਬਦਲਾਅ ਕੀਤਾ ਗਿਆ ਹੈ। 19 ਅਗਸਤ ਨੂੰ ਸਾਰੇ ਸੇਵਾ ਕੇਂਦਰ ਸਵੇਰੇ 11 ਵਜੇ ਤੋਂ ਸ਼ਾਮ 5 ਵਜੇ ਤੱਕ ਕੰਮ ਕਰਨਗੇ ਤੇ ਸਰਕਾਰੀ ਸੇਵਾਵਾਂ ਮੁਹੱਈਆ ਕਰਵਾਉਣਗੇ ਤੇ 20 ਅਗਸਤ ਤੋਂ ਸਾਰੇ ਸੇਵਾ ਕੇਂਦਰ ਆਪਣੇ ਮੌਜੂਦਾ ਸਮੇਂ ਅਨੁਸਾਰ ਸਵੇਰੇ 9 ਤੋਂ ਸ਼ਾਮ 5 ਵਜੇ ਤੱਕ ਖੁੱਲ੍ਹਣਗੇ।

Related Articles

Leave a Reply