BTV BROADCASTING

48 ਘੰਟਿਆਂ ਦੇ ਅੰਦਰ-ਅੰਦਰ ਭਾਜਪਾ ਨੇ ਕਾਂਗਰਸ ਤੇ ‘ਆਪ’ ਦੇ ਨਾਲ-ਨਾਲ ਅਕਾਲੀ ਦਲ ਨੂੰ ਦਿੱਤਾ ਝਟਕਾ

48 ਘੰਟਿਆਂ ਦੇ ਅੰਦਰ-ਅੰਦਰ ਭਾਜਪਾ ਨੇ ਕਾਂਗਰਸ ਤੇ ‘ਆਪ’ ਦੇ ਨਾਲ-ਨਾਲ ਅਕਾਲੀ ਦਲ ਨੂੰ ਦਿੱਤਾ ਝਟਕਾ

28 ਮਾਰਚ 2024: ਲੋਕ ਸਭਾ ਚੋਣਾਂ ਤੋਂ ਪਹਿਲਾਂ ਦੇਸ਼ ਭਰ ਵਿੱਚ ਸਿਆਸੀ ਹਲਚਲ ਜਾਰੀ ਹੈ। ਇਸ ਮਾਮਲੇ ਨੂੰ ਲੈ ਕੇ ਭਾਜਪਾ ਨੇ 48 ਘੰਟਿਆਂ ਦੇ ਅੰਦਰ ਹੀ ਪੰਜਾਬ ‘ਚ ਕਾਂਗਰਸ ਅਤੇ ‘ਆਪ’ ਦੇ ਨਾਲ-ਨਾਲ ਅਕਾਲੀ ਦਲ ਨੂੰ ਵੀ ਝਟਕਾ ਦਿੱਤਾ ਹੈ।

ਸਭ ਤੋਂ ਪਹਿਲਾਂ ਮੰਗਲਵਾਰ ਸਵੇਰੇ ਪੰਜਾਬ ਪ੍ਰਧਾਨ ਸੁਨੀਲ ਜਾਖੜ ਨੇ ਐਲਾਨ ਕੀਤਾ ਕਿ ਅਕਾਲੀ ਦਲ ਨਾਲ ਗਠਜੋੜ ਕਰਨ ਦੀ ਬਜਾਏ ਭਾਜਪਾ ਇਕੱਲਿਆਂ ਹੀ ਲੋਕ ਸਭਾ ਚੋਣਾਂ ਲੜੇਗੀ। ਇਸੇ ਦਿਨ ਬਾਅਦ ਦੁਪਹਿਰ ਭਾਜਪਾ ਨੇ ਤਿੰਨ ਵਾਰ ਕਾਂਗਰਸ ਦੇ ਸੰਸਦ ਮੈਂਬਰ ਰਵਨੀਤ ਬਿੱਟੂ ਨੂੰ ਪਾਰਟੀ ‘ਚ ਸ਼ਾਮਲ ਕਰ ਲਿਆ, ਜਿਸ ਕਾਰਨ ਪੰਜਾਬ ਦੀ ਸਿਆਸਤ ‘ਚ ਹਲਚਲ ਅਜੇ ਥੰਮੀ ਵੀ ਨਹੀਂ ਸੀ ਕਿ 24 ਘੰਟਿਆਂ ਦੇ ਅੰਦਰ-ਅੰਦਰ ਭਾਜਪਾ ਨੇ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਦੇ ਦਿੱਤਾ ਹੈ। ਜਿਸ ਤਹਿਤ ਜਲੰਧਰ ਤੋਂ ‘ਆਪ’ ਦੇ ਇਕਲੌਤੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਸਮੇਤ ਵਿਧਾਇਕ ਸ਼ੀਤਲ ਅੰਗੁਰਾਲ ਨੂੰ ਭਾਜਪਾ ‘ਚ ਸ਼ਾਮਲ ਕੀਤਾ ਗਿਆ ਹੈ। ਜਿਸ ਮੁਹਿੰਮ ਨੂੰ ਭਾਜਪਾ ਆਉਣ ਵਾਲੇ ਦਿਨਾਂ ਵਿੱਚ ਹੋਰ ਤੇਜ਼ ਕਰਨ ਦਾ ਦਾਅਵਾ ਕਰ ਰਹੀ ਹੈ।

ਜਲੰਧਰ ਤੋਂ ਆਮ ਆਦਮੀ ਪਾਰਟੀ ਦੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੇ ਭਾਜਪਾ ‘ਚ ਸ਼ਾਮਲ ਹੋਣ ਨਾਲ ਜੁੜਿਆ ਇਕ ਪਹਿਲੂ ਇਹ ਹੈ ਕਿ ਉਨ੍ਹਾਂ ਨੇ ਜਲੰਧਰ ਲੋਕ ਸਭਾ ਉਪ ਚੋਣ ਦੌਰਾਨ ਅਕਾਲੀ ਦਲ ਛੱਡ ਕੇ ਭਾਜਪਾ ‘ਚ ਸ਼ਾਮਲ ਹੋਏ ਰਿੰਕੂ ਯਾਨੀ ਇੰਦਰ ਇਕਬਾਲ ਸਿੰਘ ਅਟਵਾਲ ਦਾ ਪੱਤਾ ਕੱਟ ਦਿੱਤਾ ਹੈ। ਅਤੇ ਪਾਰਟੀ ਵੱਲੋਂ ਟਿਕਟ ਦਿੱਤੀ ਗਈ ਸੀ।ਉਹ ਅਜੇ ਵੀ ਆਪਣੀ ਪਿਛਲੀ ਕਾਰਗੁਜ਼ਾਰੀ ਦੇ ਆਧਾਰ ‘ਤੇ ਟਿਕਟ ਦਾ ਦਾਅਵਾ ਕਰ ਰਹੇ ਸਨ ਪਰ ਰਿੰਕੂ ਦੇ ਆਉਣ ਨਾਲ ਜਲੰਧਰ ‘ਚ ਉਨ੍ਹਾਂ ਦੀਆਂ ਉਮੀਦਾਂ ‘ਤੇ ਪਾਣੀ ਫਿਰ ਗਿਆ ਹੈ। ਹਾਲਾਂਕਿ ਭਾਜਪਾ ਵੱਲੋਂ ਰਿੰਕੂ ਅਟਵਾਲ ਨੂੰ ਫਤਹਿਗੜ੍ਹ ਸਾਹਿਬ ਤੋਂ ਉਮੀਦਵਾਰ ਬਣਾਏ ਜਾਣ ਦੀ ਸੰਭਾਵਨਾ ਅਜੇ ਵੀ ਬਰਕਰਾਰ ਹੈ।

Related Articles

Leave a Reply