BTV Canada Official

Watch Live

5 ਦਿਨਾਂ ਬਾਅਦ ਵੀ ਨਹੀਂ ਹੋਇਆ ਸ਼ੁਭਕਰਨ ਦਾ ਸਸਕਾਰ , ਮੁਲਜ਼ਮਾਂ ਖ਼ਿਲਾਫ਼ FIR ਦੀ ਮੰਗ ’ਤੇ ਅੜੇ ਹੋਏ ਨੇ ਕਿਸਾਨ

5 ਦਿਨਾਂ ਬਾਅਦ ਵੀ ਨਹੀਂ ਹੋਇਆ ਸ਼ੁਭਕਰਨ ਦਾ ਸਸਕਾਰ , ਮੁਲਜ਼ਮਾਂ ਖ਼ਿਲਾਫ਼ FIR ਦੀ ਮੰਗ ’ਤੇ ਅੜੇ ਹੋਏ ਨੇ ਕਿਸਾਨ

ਫਰਵਰੀ 2024: ਖਨੌਰੀ ਬਾਰਡਰ ’ਤੇ 21 ਫਰਵਰੀ ਨੂੰ ਪੁਲਿਸ ਦੀ ਰਬੜ ਦੀ ਗੋਲੀ ਵੱਜਣ ਕਿਸਾਨ ਨੌਜਵਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ|ਕਿਸਾਨਾਂ ਵਲੋਂ ਸ਼ੰਭੂ ਅਤੇ ਖਨੌਰੀ ਬਾਰਡਰ ’ਤੇ ਪੱਕਾ ਧਰਨਾ ਲਗਾ ਦਿੱਤਾ ਗਿਆ ਹੈ| ਬਠਿੰਡਾ ਦੇ ਸ਼ਹੀਦ ਹੋਏ ਨੌਜਵਾਨ ਕਿਸਾਨ ਸ਼ੁਭਕਰਨ ਦਾ ਅਜੇ ਤੱਕ ਸਸਕਾਰ ਨਹੀਂ ਕੀਤਾ ਗਿਆ ਹੈ। ਜਥੇਬੰਦੀਆਂ ਅਤੇ ਪਰਿਵਾਰ ਦੀ ਮੰਗ ਹੈ ਕਿ ਪੰਜਾਬ ਪੁਲਿਸ ਵਲੋਂ ਇਸ ਮਾਮਲੇ ’ਚ ਪਰਚਾ ਦਰਜ ਕਰਨ ਉਪਰੰਤ ਜਾਂਚ ਕੀਤੀ ਜਾਵੇ। ਅੱਜ ਸ਼ੁਭਕਰਨ ਸਿੰਘ ਦੀ ਮੌਤ ਹੋਈ ਨੂੰ 5 ਦਿਨ ਹੋ ਗਏ ਹਨ, ਪਰ ਹਜੇ ਤੱਕ ਸਸਕਾਰ ਨਹੀਂ ਕੀਤਾ ਗਿਆ ਹੈ |

ਕਿਸਾਨ ਲੀਡਰਾਂ ਨੇ ਕਿਹਾ ਕਿ ਸ਼ੁਭਕਰਨ ਦੇ ਦੋਸ਼ੀਆਂ ਖ਼ਿਲਾਫ਼ ਕੇਸ ਦਰਜ ਕੀਤਾ ਜਾਵੇ। ਕਿਸਾਨ ਆਗੂ ਸਵਰਣ ਸਿੰਘ ਪੰਧੇਰ ਨੇ ਕਿਹਾ ਕਿ ਸਰਕਾਰ ਨੇ ਹਾਲੇ ਤੱਕ FIR ਦਰਜ ਨਹੀਂ ਕੀਤੀ ਹੈ। ਦੱਸ ਦੇਈਏ ਕਿ ਸ਼ੁਭਕਰਨ ਸਿੰਘ ਖਨੌਰੀ ਬਾਰਡਰ ਉੱਤੇ ਚੱਲ ਰਹੇ ਕਿਸਾਨਾਂ ਦੇ ਅੰਦੋਲਨ ਵਿੱਚ ਹਿੱਸਾ ਲੈਣ ਆਇਆ ਸੀ। ਹਰਿਆਣਾ ਪੁਲਿਸ ਦੀ ਕਾਰਵਾਈ ਦੌਰਾਨ ਉਸ ਦੀ ਮੌਤ ਹੋ ਗਈ ਸੀ।

Related Articles

Leave a Reply