ਕੇਂਦਰ ਸਰਕਾਰ ਨੇ ਬੁੱਧਵਾਰ ਨੂੰ ਸਿਹਤ ਬੀਮਾ ਯੋਜਨਾ ਆਯੂਸ਼ਮਾਨ ਭਾਰਤ ਦੇ ਤਹਿਤ 70 ਸਾਲ ਤੋਂ ਵੱਧ ਉਮਰ ਦੇ ਸਾਰੇ ਲੋਕਾਂ ਨੂੰ ਲਿਆਉਣ ਦਾ ਫੈਸਲਾ ਕੀਤਾ ਹੈ। ਹੁਣ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਲੋਕ ਇਸ ਯੋਜਨਾ ਦੇ ਅਧੀਨ ਕਵਰ ਕੀਤੇ ਜਾਣਗੇ, ਭਾਵੇਂ ਉਨ੍ਹਾਂ ਦੀ ਵਿੱਤੀ ਸਥਿਤੀ ਕੋਈ ਵੀ ਹੋਵੇ।
ਮੰਤਰੀ ਮੰਡਲ ਨੇ ਆਯੁਸ਼ਮਾਨ ਭਾਰਤ ਪ੍ਰਧਾਨ ਮੰਤਰੀ ਜਨ ਅਰੋਗਿਆ ਯੋਜਨਾ (AB PM-JAY) ਦੇ ਤਹਿਤ 70 ਸਾਲ ਜਾਂ ਇਸ ਤੋਂ ਵੱਧ ਉਮਰ ਦੇ ਸਾਰੇ ਸੀਨੀਅਰ ਨਾਗਰਿਕਾਂ ਨੂੰ ਮੁਫਤ ਸਿਹਤ ਕਵਰੇਜ ਨੂੰ ਮਨਜ਼ੂਰੀ ਦਿੱਤੀ। ਆਯੁਸ਼ਮਾਨ ਭਾਰਤ ਯੋਜਨਾ ਤਹਿਤ ਬਜ਼ੁਰਗਾਂ ਨੂੰ 5 ਲੱਖ ਰੁਪਏ ਤੱਕ ਦੀ ਮੁਫਤ ਇਲਾਜ ਦੀ ਸਹੂਲਤ ਮਿਲੇਗੀ। ਜੇਕਰ ਕੋਈ ਪਰਿਵਾਰ ਪਹਿਲਾਂ ਹੀ ਆਯੁਸ਼ਮਾਨ ਵਿੱਚ ਸ਼ਾਮਲ ਹੈ ਅਤੇ ਇਸ ਦੇ ਮੈਂਬਰ ਦੀ ਉਮਰ 70 ਸਾਲ ਤੋਂ ਵੱਧ ਹੈ, ਤਾਂ 5 ਲੱਖ ਰੁਪਏ ਦੀ ਵਾਧੂ ਕਵਰੇਜ ਉਪਲਬਧ ਹੋਵੇਗੀ।