ਕਰੀਬ 2 ਸਾਲ ਪਹਿਲਾਂ ਨੌਕਰੀ ਤੋਂ ਬਰਖਾਸਤ ਕੀਤੇ ਸੁਪਰਡੈਂਟ ਦਵਿੰਦਰ ਸਿੰਘ ‘ਤੇ ਕੁਝ ਅਣਪਛਾਤੇ ਵਿਅਕਤੀਆਂ ਵੱਲੋਂ ਹਮਲਾ ਕਰਕੇ ਉਸ ਦੀ ਲੱਤ ਟੁੱਟ ਜਾਣ ਦਾ ਮਾਮਲਾ ਸਾਹਮਣੇ ਆਇਆ ਹੈ ਅਤੇ ਉਸ ਨੂੰ ਸਿਵਲ ਹਸਪਤਾਲ ਮੋਗਾ ਵਿਖੇ ਦਾਖਲ ਕਰਵਾਇਆ ਗਿਆ ਹੈ। ਇਸ ਸਬੰਧੀ ਨਗਰ ਨਿਗਮ ਮੋਗਾ ਦੇ ਮੇਅਰ ਬਲਜੀਤ ਸਿੰਘ ਚਾਨੀ ਨੇ ਦੱਸਿਆ ਕਿ ਅੱਜ ਸਮਾਜ ਸੇਵਾ ਸੁਸਾਇਟੀ ਮੋਗਾ ਦੇ ਕਿਸੇ ਵਿਅਕਤੀ ਨੇ ਸੂਚਨਾ ਦਿੱਤੀ ਕਿ ਰਬ ਨਗਰ ਰੋਡ ਮੋਗਾ ‘ਤੇ ਇੱਕ ਅਣਪਛਾਤਾ ਵਿਅਕਤੀ ਬੁਰੀ ਤਰ੍ਹਾਂ ਜ਼ਖਮੀ ਹੋ ਗਿਆ
ਉਨ੍ਹਾਂ ਦੱਸਿਆ ਕਿ ਜਾਂਚ ਕਰਨ ’ਤੇ ਪਤਾ ਲੱਗਾ ਕਿ ਜ਼ਖ਼ਮੀ ਵਿਅਕਤੀ ਨਗਰ ਨਿਗਮ ਮੋਗਾ ਦਾ ਸੇਵਾਮੁਕਤ ਮੁਲਾਜ਼ਮ ਹੈ। ਇਸ ਸਬੰਧੀ ਪੁਲਿਸ ਨੂੰ ਸੂਚਿਤ ਕਰ ਦਿੱਤਾ ਗਿਆ ਹੈ। ਪੁਲਿਸ ਅਧਿਕਾਰੀਆਂ ਨੇ ਕਿਹਾ ਕਿ ਜਾਂਚ ਤੋਂ ਬਾਅਦ ਹੀ ਪਤਾ ਲੱਗੇਗਾ ਕਿ ਹਮਲਾ ਕਿਸ ਨੇ ਕੀਤਾ ਅਤੇ ਇਸ ਦਾ ਕਾਰਨ ਕੀ ਸੀ। ਜਲਦੀ ਹੀ ਘਟਨਾ ਦਾ ਪਤਾ ਲਗਾਉਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ।