BTV BROADCASTING

Watch Live

ਭਿਆਨਕ ਗਰਮੀ ਦੀ ਲਪੇਟ ‘ਚ ਪੰਜਾਬ: ਗਰਮੀ ਦਾ ਕਹਿਰ ਹੋਰ ਮਚਾਏਗਾ, ਰੈੱਡ ਅਲਰਟ ਜਾਰੀ

ਭਿਆਨਕ ਗਰਮੀ ਦੀ ਲਪੇਟ ‘ਚ ਪੰਜਾਬ: ਗਰਮੀ ਦਾ ਕਹਿਰ ਹੋਰ ਮਚਾਏਗਾ, ਰੈੱਡ ਅਲਰਟ ਜਾਰੀ

ਪੰਜਾਬ ‘ਚ ਪੈ ਰਹੀ ਗਰਮੀ ਕਾਰਨ ਸਕੂਲਾਂ ‘ਚ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਗਰਮੀ ਕਾਰਨ ਲੋਕਾਂ ਦਾ ਘਰਾਂ ਤੋਂ ਬਾਹਰ ਨਿਕਲਣਾ ਮੁਸ਼ਕਿਲ ਹੋ ਗਿਆ ਹੈ। ਐਤਵਾਰ ਨੂੰ ਪੰਜਾਬ ਦੇ ਬਠਿੰਡਾ ਵਿੱਚ ਵੱਧ ਤੋਂ ਵੱਧ ਤਾਪਮਾਨ 46.4 ਡਿਗਰੀ ਦਰਜ ਕੀਤਾ ਗਿਆ, ਜੋ ਕਿ ਆਮ ਨਾਲੋਂ 5.3 ਡਿਗਰੀ ਵੱਧ ਹੈ। ਮੌਸਮ ਵਿਭਾਗ ਨੇ ਫਿਲਹਾਲ ਕਿਸੇ ਵੀ ਤਰ੍ਹਾਂ ਦੀ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ ਹੈ।

ਅਗਲੇ ਚਾਰ ਦਿਨਾਂ ਲਈ ਪੰਜਾਬ ਦੇ ਅੰਮ੍ਰਿਤਸਰ, ਤਰਨਤਾਰਨ, ਫ਼ਿਰੋਜ਼ਪੁਰ, ਫ਼ਾਜ਼ਿਲਕਾ, ਫ਼ਰੀਦਕੋਟ, ਮੁਕਤਸਰ, ਮੋਗਾ, ਬਠਿੰਡਾ, ਬਰਨਾਲਾ ਅਤੇ ਮਾਨਸਾ ਲਈ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ।

ਵਿਭਾਗ ਨੇ ਚੇਤਾਵਨੀ ਦਿੱਤੀ ਹੈ ਕਿ ਅਗਲੇ ਕੁਝ ਦਿਨਾਂ ਵਿੱਚ ਪੰਜਾਬ ਵਿੱਚ ਤਾਪਮਾਨ ਦੋ ਤੋਂ ਤਿੰਨ ਡਿਗਰੀ ਵੱਧ ਸਕਦਾ ਹੈ। ਜੇਕਰ ਸਥਿਤੀ ਇਸੇ ਤਰ੍ਹਾਂ ਰਹੀ ਤਾਂ ਮਈ ‘ਚ ਪਹਿਲੀ ਵਾਰ ਪਾਰਾ 50 ਡਿਗਰੀ ਨੂੰ ਪਾਰ ਕਰ ਸਕਦਾ ਹੈ। ਮੌਸਮ ਵਿਭਾਗ ਨੇ ਗਰਮੀ ਤੋਂ ਬਚਣ ਲਈ ਐਡਵਾਈਜ਼ਰੀ ਵੀ ਜਾਰੀ ਕੀਤੀ ਹੈ।

Related Articles

Leave a Reply