ਪੰਜਾਬ ਦੇ ਸਕੂਲਾਂ ਨਾਲ ਜੁੜੀ ਵੱਡੀ ਖਬਰ ਸਾਹਮਣੇ ਆਈ ਹੈ। ਜਾਣਕਾਰੀ ਮੁਤਾਬਕ ਸੂਬੇ ਭਰ ਦੇ ਸਕੂਲਾਂ ‘ਚ ਭਲਕੇ ਤੋਂ ਛੁੱਟੀ ਦਾ ਐਲਾਨ ਕਰ ਦਿੱਤਾ ਗਿਆ ਹੈ। ਸਕੂਲਾਂ ਵਿੱਚ 21 ਮਈ ਤੋਂ 30 ਜੂਨ ਤੱਕ ਛੁੱਟੀਆਂ ਹੋਣਗੀਆਂ। ਵਧਦੀ ਗਰਮੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਇਹ ਫੈਸਲਾ ਲਿਆ ਹੈ। ਗਰਮੀ ਕਾਰਨ ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਛੁੱਟੀਆਂ ਦੌਰਾਨ ਅਧਿਕਾਰੀਆਂ ਤੇ ਕਰਮਚਾਰੀਆਂ ਨੂੰ ਸਖ਼ਤ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ। ਗਰਮੀਆਂ ਦੀਆਂ ਛੁੱਟੀਆਂ ਦੌਰਾਨ ਵਿਭਾਗ ਦੇ ਟੀਚਿੰਗ/ਨਾਨ-ਟੀਚਿੰਗ ਕਾਡਰ ਦੇ ਸਬੰਧਤ ਅਧਿਕਾਰੀ ਅਤੇ ਕਰਮਚਾਰੀ ਚੋਣ ਡਿਊਟੀ ਅਤੇ ਚੋਣ ਪ੍ਰਬੰਧਾਂ ਨਾਲ ਸਬੰਧਤ ਡਿਊਟੀਆਂ ਨਿਭਾਉਣਾ ਯਕੀਨੀ ਬਣਾਉਣਗੇ।
ਇਸ ਦੇ ਨਾਲ ਹੀ ਮੌਸਮ ਵਿਭਾਗ ਨੇ ਆਉਣ ਵਾਲੇ ਦਿਨਾਂ ‘ਚ ਵਧਦੀ ਗਰਮੀ ਨੂੰ ਲੈ ਕੇ ਰੈੱਡ ਅਲਰਟ ਜਾਰੀ ਕੀਤਾ ਹੈ। ਦੱਸ ਦਈਏ ਕਿ ਵਧਦੀ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਪਹਿਲਾਂ ਸਕੂਲਾਂ ਦੇ ਸਮੇਂ ‘ਚ ਬਦਲਾਅ ਕੀਤਾ ਸੀ, ਜਿਸ ਕਾਰਨ ਅੱਜ ਤੋਂ ਸਵੇਰੇ 7.30 ਵਜੇ ਤੋਂ ਦੁਪਹਿਰ 12 ਵਜੇ ਤੱਕ ਸਕੂਲ ਖੋਲ੍ਹਣ ਦਾ ਫੈਸਲਾ ਕੀਤਾ ਗਿਆ ਸੀ ਪਰ ਵਧਦੀ ਗਰਮੀ ਕਾਰਨ ਪੰਜਾਬ, ਗਰਮੀਆਂ ਦੀਆਂ ਛੁੱਟੀਆਂ ਦਾ ਐਲਾਨ ਕਰ ਦਿੱਤਾ ਗਿਆ ਹੈ। ਪੰਜਾਬ ਵਿੱਚ ਤਾਪਮਾਨ 45 ਡਿਗਰੀ ਤੋਂ ਪਾਰ ਜਾ ਰਿਹਾ ਹੈ।