ਈਰਾਨ ਦੇ ਰਾਸ਼ਟਰਪਤੀ ਡਾਕਟਰ ਸਈਅਦ ਇਬਰਾਹਿਮ ਰਾਇਸੀ ਅਤੇ ਦੇਸ਼ ਦੇ ਵਿਦੇਸ਼ ਮੰਤਰੀ ਹੁਸੈਨ ਅਮੀਰ ਅਬਦੁੱਲਾਯਾਨ ਦੀ ਬੀਤੀ ਰਾਤ ਹੈਲੀਕਾਪਟਰ ਹਾਦਸੇ ਵਿੱਚ ਹੋਈ ਮੌਤ ਤੋਂ ਬਾਅਦ ਭਾਰਤ ਸਰਕਾਰ ਨੇ ਮੰਗਲਵਾਰ ਨੂੰ ਇੱਕ ਦਿਨ ਦੇ ਰਾਜਕੀ ਸੋਗ ਦਾ ਐਲਾਨ ਕੀਤਾ ਹੈ। ਕੇਂਦਰੀ ਗ੍ਰਹਿ ਮੰਤਰਾਲੇ ਨੇ ਇੱਥੇ ਜਾਰੀ ਇੱਕ ਬਿਆਨ ਵਿੱਚ ਇਹ ਜਾਣਕਾਰੀ ਦਿੱਤੀ। ਰੀਲੀਜ਼ ਵਿੱਚ ਕਿਹਾ ਗਿਆ ਹੈ, “ਈਰਾਨ ਦੇ ਇਸਲਾਮੀ ਗਣਰਾਜ ਦੇ ਰਾਸ਼ਟਰਪਤੀ, ਡਾਕਟਰ ਸੱਯਦ ਇਬਰਾਹਿਮ ਰਾਇਸੀ ਅਤੇ ਈਰਾਨ ਦੇ ਵਿਦੇਸ਼ ਮੰਤਰੀ, ਹੁਸੈਨ ਅਮੀਰ ਅਬਦੁੱਲਾਯਾਨ ਦੀ ਇੱਕ ਹੈਲੀਕਾਪਟਰ ਹਾਦਸੇ ਵਿੱਚ ਮੌਤ ਹੋ ਗਈ ਹੈ।” ਵਿਛੜੀਆਂ ਰੂਹਾਂ ਦੇ ਸਨਮਾਨ ਵਿੱਚ, ਭਾਰਤ ਸਰਕਾਰ ਨੇ ਮੰਗਲਵਾਰ, 21 ਮਈ ਨੂੰ ਦੇਸ਼ ਭਰ ਵਿੱਚ ਇੱਕ ਦਿਨ ਦੇ ਰਾਜਕੀ ਸੋਗ ਦਾ ਐਲਾਨ ਕੀਤਾ ਹੈ।
ਈਰਾਨ ਦੇ ਰਾਸ਼ਟਰਪਤੀ ਦੇ ਸਨਮਾਨ ‘ਚ ਭਾਰਤ ‘ਚ ਇਕ ਦਿਨ ਦਾ ਸਰਕਾਰੀ ਸੋਗ
- May 20, 2024