ਜਲੰਧਰ ਦੇ ਕਸਬਾ ਕਰਤਾਰਪੁਰ ‘ਚ ਸਥਿਤ ਜੰਗ-ਏ-ਆਜ਼ਾਦੀ ਯਾਦਗਾਰ ‘ਚ ਕਰੋੜਾਂ ਰੁਪਏ ਦੇ ਘਪਲੇ ਦੇ ਮਾਮਲੇ ‘ਚ ਵਿਜੀਲੈਂਸ ਬਿਊਰੋ ਨੇ 26 ਲੋਕਾਂ ਖਿਲਾਫ ਮਾਮਲਾ ਦਰਜ ਕੀਤਾ ਹੈ।
ਜੰਗ-ਏ-ਆਜ਼ਾਦੀ ਮੈਮੋਰੀਅਲ ਫਾਊਂਡੇਸ਼ਨ ਦੇ ਚੇਅਰਮੈਨ ਅਤੇ ਸੀਨੀਅਰ ਪੱਤਰਕਾਰ ਬਰਜਿੰਦਰ ਸਿੰਘ ਹਮਦਰਦ ਤੋਂ ਇਲਾਵਾ ਫਾਊਂਡੇਸ਼ਨ ਦੇ ਸਾਬਕਾ ਸੀਈਓ ਵਿਨੈ ਬੁਬਲਾਨੀ ਦਾ ਨਾਂ ਵੀ ਮਾਮਲੇ ਵਿੱਚ ਸ਼ਾਮਲ ਕੀਤਾ ਗਿਆ ਹੈ। ਜਲੰਧਰ ਵਿਜੀਲੈਂਸ ਨੇ ਜੰਗ-ਏ-ਆਜ਼ਾਦੀ ਬਣਾਉਣ ਵਾਲੇ ਬਿਲਡਰ ਦੀਪਕ ਸਿੰਘਲ ਸਮੇਤ 15 ਲੋਕਾਂ ਨੂੰ ਵੀ ਗ੍ਰਿਫਤਾਰ ਕੀਤਾ ਹੈ। ਇਨ੍ਹਾਂ ਵਿੱਚ ਕਈ ਐਸ.ਡੀ.ਓਜ਼ ਅਤੇ ਐਕਸੀਅਨ ਸ਼ਾਮਲ ਹਨ। ਵਿਨੈ ਬੁਬਲਾਨੀ ਅਤੇ ਹੋਰ ਮੁਲਜ਼ਮ ਫਰਾਰ ਹਨ। ਉਨ੍ਹਾਂ ਦੀ ਭਾਲ ਲਈ ਛਾਪੇਮਾਰੀ ਕੀਤੀ ਜਾ ਰਹੀ ਹੈ।
ਹਮਦਰਦ ਨੂੰ ਇੱਕ ਹਫ਼ਤੇ ਅੰਦਰ ਵਿਜੀਲੈਂਸ ਸਾਹਮਣੇ ਪੇਸ਼ ਹੋਣ ਦੇ ਹੁਕਮ ਦਿੱਤੇ ਹਨ। ਵਿਜੀਲੈਂਸ ਬਿਊਰੋ ਜਲੰਧਰ ਰੇਂਜ ਨੇ ਪਿਛਲੇ ਸਾਲ ਮਾਰਚ ਵਿੱਚ ਇਸ ਪ੍ਰਾਜੈਕਟ ਸਬੰਧੀ ਜਾਂਚ ਸ਼ੁਰੂ ਕੀਤੀ ਸੀ। ਸ਼ਿਕਾਇਤ ਹੈ ਕਿ ਇਸ ਪ੍ਰਾਜੈਕਟ ਨੂੰ ਬਣਾਉਣ ਸਮੇਂ ਕਰੋੜਾਂ ਰੁਪਏ ਦੇ ਫੰਡਾਂ ਦੀ ਦੁਰਵਰਤੋਂ ਕੀਤੀ ਗਈ।