BTV BROADCASTING

Watch Live

ਪਾਕਿਸਤਾਨ: ਇਮਰਾਨ ਖਾਨ ਦੇ ਪਾਰਟੀ ਦਫਤਰ ‘ਤੇ ਬੁਲਡੋਜ਼ਰ ਚੱਲਿਆ

ਪਾਕਿਸਤਾਨ: ਇਮਰਾਨ ਖਾਨ ਦੇ ਪਾਰਟੀ ਦਫਤਰ ‘ਤੇ ਬੁਲਡੋਜ਼ਰ ਚੱਲਿਆ

ਕੈਪੀਟਲ ਡਿਵੈਲਪਮੈਂਟ ਅਥਾਰਟੀ ਨੇ ਇਸਲਾਮਾਬਾਦ ਵਿੱਚ ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀਟੀਆਈ) ਦੇ ਕੇਂਦਰੀ ਸਕੱਤਰੇਤ ਦੇ ਇੱਕ ਹਿੱਸੇ ਨੂੰ ਢਾਹ ਦਿੱਤਾ ਹੈ। ਇਸ ਤੋਂ ਬਾਅਦ ਇਮਰਾਨ ਖਾਨ ਦੀ ਪਾਰਟੀ ਨੇ ਕਬਜੇ ਵਿਰੋਧੀ ਮੁਹਿੰਮ ਦਾ ਵਿਰੋਧ ਕਰਨਾ ਸ਼ੁਰੂ ਕਰ ਦਿੱਤਾ। ਉਨ੍ਹਾਂ ਕਿਹਾ ਕਿ ਮੌਜੂਦਾ ਸਰਕਾਰ ਸਿਆਸੀ ਪਾਰਟੀ ਦੇ ਦਫ਼ਤਰ ਦੀ ਮਰਿਆਦਾ ਭੰਗ ਕਰ ਰਹੀ ਹੈ।

ਵੀਰਵਾਰ ਨੂੰ ਸੀ.ਡੀ.ਏ. ਦੀ ਐਂਟੀ-ਇਨਕਰੋਚਮੈਂਟ ਟੀਮ ਨੇ ਨਾਜਾਇਜ਼ ਉਸਾਰੀਆਂ ਅਤੇ ਕਬਜ਼ੇ ਹਟਾਉਣ ਦੀ ਮੁਹਿੰਮ ਚਲਾਈ। ਪੀਟੀਆਈ ਹੈੱਡਕੁਆਰਟਰ ਦਾ ਇੱਕ ਹਿੱਸਾ ਢਾਹ ਦਿੱਤਾ ਗਿਆ। ਜਾਣਕਾਰੀ ਅਨੁਸਾਰ ਜ਼ਿਲ•ਾ ਪ੍ਰਸ਼ਾਸਨ ਨਾਲ ਮਿਲ ਕੇ ਐਂਟੀ ਇਨਕਰੋਚਮੈਂਟ ਟੀਮ ਨੇ ਪੀਟੀਆਈ ਹੈੱਡਕੁਆਰਟਰ ਨੂੰ ਸੀਲ ਕਰ ਦਿੱਤਾ ਹੈ।

ਪਾਕਿਸਤਾਨ ਤਹਿਰੀਕ-ਏ-ਇਨਸਾਫ਼ (ਪੀ.ਟੀ.ਆਈ.) ਦੇ ਕੇਂਦਰੀ ਸਕੱਤਰੇਤ ਦੇ ਇੱਕ ਹਿੱਸੇ ਨੂੰ ਢਾਹ ਦਿੱਤਾ ਗਿਆ ਹੈ। ਇਮਰਾਨ ਦੀ ਪਾਰਟੀ ਪਾਕਿਸਤਾਨ ਤਹਿਰੀਕ-ਏ-ਇਨਸਾਫ਼ ਨੇ ਮੌਜੂਦਾ ਸਰਕਾਰ ਦੀ ਆਲੋਚਨਾ ਕੀਤੀ ਹੈ। ਤੁਹਾਨੂੰ ਦੱਸ ਦੇਈਏ ਕਿ ਸਾਬਕਾ ਪ੍ਰਧਾਨ ਮੰਤਰੀ ਇਮਰਾਨ ਖਾਨ ਅਤੇ ਉਨ੍ਹਾਂ ਦੀ ਪਤਨੀ ਜੇਲ੍ਹ ਵਿੱਚ ਹਨ। ਪੀਟੀਆਈ ਦੇ ਚੇਅਰਮੈਨ ਬੈਰਿਸਟਰ ਗੌਹਰ ਅਲੀ ਨੇ ਕਿਹਾ ਕਿ ਸੀਡੀਏ ਕੋਲ ਇਸ ਅਪਰੇਸ਼ਨ ਲਈ ਕੋਈ ਪਰਮਿਟ ਨਹੀਂ ਸੀ। ਉਨ੍ਹਾਂ ਕਿਹਾ ਕਿ ਪਿਛਲੇ ਦੋ ਸਾਲਾਂ ਵਿੱਚ ਕੋਈ ਨੋਟਿਸ ਵੀ ਨਹੀਂ ਭੇਜਿਆ ਗਿਆ। ਉਨ੍ਹਾਂ ਕਿਹਾ ਕਿ ਸੰਸਦ ਤੋਂ ਬਾਅਦ ਸਭ ਤੋਂ ਵੱਕਾਰੀ ਕੰਪਲੈਕਸ ਹੋਣ ਦੇ ਬਾਵਜੂਦ ਸਰਕਾਰ ਨੇ ਸਿਆਸੀ ਪਾਰਟੀ ਦੇ ਦਫ਼ਤਰ ਦੀ ਪਵਿੱਤਰਤਾ ਅਤੇ ਨਿਯਮਾਂ ਦੀ ਉਲੰਘਣਾ ਕੀਤੀ ਹੈ।

Related Articles

Leave a Reply